14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਕਾਲੀ ਆਗੂਆਂ ਨੇ ਖ਼ੇਤਾਂ 'ਚ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਬਰਗਾੜੀ, 10 ਮਈ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੰਜਗਰਾਈਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਸ਼ਤਾਬ ਅਤੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਮੈਂਗਲ ਸਿੰਘ ਬਰਾੜ ਦੇ ਖੇਤਾਂ ਵਿਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਮਜ਼ਦੂਰਾਂ ਨੇ ਕਿਹਾ ਕਿ ਭਾਵੇਂ ਦੂਸਰੀਆਂ ਸਰਕਾਰਾਂ ਵੀ ਮਜ਼ਦੂਰਾਂ ਨੂੰ ਸਹੂਲਤਾਂ ਦੇਣ ਦੀਆਂ ਗੱਲਾਂ ਕਰ ਰਹੀਆਂ ਹਨ, ਪ੍ਰੰਤੂ ਬਾਦਲ ਸਰਕਾਰ ਵਾਲੀਆਂ ਸਹੂਲਤਾਂ ਦਾ ਆਨੰਦ ਵੱਖਰਾ ਹੀ ਸੀ | ਆਗੂਆਂ ਨੇ ਕਿਹਾ ਕਿ ਜਦੋਂ ਵੀ ਬਾਦਲ ਸਰਕਾਰ ਪੰਜਾਬ ਵਿਚ ਆਈ ਹੈ ਤਾਂ ਉਸ ਸਮੇਂ ਹੀ ਪੰਜਾਬ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਮਿਲੀਆਂ ਹਨ ਅਤੇ ਪੰਜਾਬ ਦਾ ਅਥਾਹ ਵਿਕਾਸ ਹੋਇਆ ਹੈ | ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਅਤੇ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਮਜ਼ਬੂਤ, ਅਮਨ ਸ਼ਾਂਤੀ ਲਈ ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ | ਇਸ ਮੌਕੇ ਅਕਾਲੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਜ਼ਦੂਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਚੀਵਰ ਪੁਆਇੰਟ ਦੀ ਵਿਦਿਆਰਥਣ ਨੇ ਪੀ.ਟੀ.ਈ 'ਚ 90 ਸਕੋਰ ਹਾਸਿਲ ਕੀਤੇ ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਹਰੀਨੌਂ ਦੇ ਗੁਰਚਰਨ ਸਿੰਘ ਪੱਪੂ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/>
Ad Position 24