06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਕਾਲੀ ਦਲ ਵਾਰਿਸ ਪੰਜਾਬ ਦੇ 1 ਜੂਨ ਨੂੰ ਮਨਾਵੇਗਾ ਪਸ਼ਚਾਤਾਪ ਦਿਹਾੜਾ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਬਰਗਾੜੀ, 28 ਮਈ (ਲਖਵਿੰਦਰ ਸ਼ਰਮਾ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਇਕ ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਦਿਨ ਦਿਹਾੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪਾਂ ਦੇ ਪਛਚਾਤਾਪ ਵਜੋਂ ਇਕ ਜੂਨ ਨੂੰ ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਛਚਾਤਾਪ ਦਿਹਾੜਾ ਮਨਾਇਆ ਜਾ ਰਿਹਾ ਹੈ | ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਡੋਡ ਨੇ ਦੱਸਿਆ ਕਿ ਇਕ ਜੂਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੂਹ ਆਗੂ ਹੋਰਨਾਂ ਸਿੱਖ ਜਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਇਕ ਜੂਨ ਨੂੰ ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸਵੇਰ ਸਮੇਂ ਇਕੱਤਰ ਹੋਣਗੇ ਅਤੇ ਪਛਚਾਤਾਪ ਵਜੋਂ ਅਰਦਾਸ ਕਰਨ ਉਪਰੰਤ ਬੁਰਜ ਜਵਾਹਰ ਸਿੰਘ ਵਾਲਾ ਤੋਂ ਕੋਟਕਪੂਰਾ ਤੱਕ ਵਿਸ਼ਾਲ ਜਾਗੂਰਕ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਬੇਅਦਬੀ ਹੋਣ ਸਮੇਂ ਦੀਆਂ ਸਰਕਾਰਾਂ ਦੇ ਕਾਰਨਾਮੇ ਜੱਗ ਜ਼ਾਹਿਰ ਕੀਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ ਜਾਗੂਰਕ ਕੀਤਾ ਜਾਵੇਗਾ | ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਲੋਕ ਸਭਾ ਮੈਂਬਰ ਸਰਬਜੀਤ ਸਿੰਘ, ਮਨਪ੍ਰੀਤ ਸਿੰਘ ਇਆਲੀ, ਸੰਦੀਪ ਕੌਰ ਖਾਲਸਾ ਆਦਿ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੂਹ ਆਗੂ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ, ਨੌਜਵਾਨ ਵੱਡੀ ਗਿਣਤੀ ਵਿਚ ਭਾਗ ਲੈਣਗੇ | ਉਨ੍ਹਾਂ ਕਿਹਾ ਕਿ ਇਸ ਬੇਅਦਬੀ ਦਾ ਅੱਜ ਤੱਕ ਪੂਰਨ ਇਨਸਾਫ਼ ਨਹੀਂ ਮਿਲ ਸਕਿਆ | ਬੇਅਦਬੀ ਅਤੇ ਬਹਿਬਲ ਕੋਟਕਪੂਰਾ ਗੋਲੀਕਾਂਡ ਦਾ ਇਨਸਾਫ ਦੇਣ ਦੇ ਨਾਂਅ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਰਕਾਰਾਂ ਤਾਂ ਬਣਾ ਲਈਆਂ ਪ੍ਰੰਤੂ ਇਨਸਾਫ਼ ਅਜੇ ਤੱਕ ਨਹੀਂ ਦਿੱਤਾ ਗਿਆ | ਇਨ੍ਹਾਂ ਪਾਰਟੀਆਂ ਨੇ ਇਨਸਾਫ਼ ਦੇਣ ਦੀ ਥਾਂ ਇਸ ਮੁੱਦੇ 'ਤੇ ਸਿਰਫ਼ ਸਿਆਸੀ ਰੋਟੀਆਂ ਹੀ ਸੇਕੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਧੱਕੇਸ਼ਾਹੀਆਂ ਦੇ ਬਾਵਜੂਦ ਕਾਂਗਰਸ ਪਾਰਟੀ ਕਰੇਗੀ ਚੰਗਾ ਪ੍ਰਦਰਸ਼ਨ -ਭੱਟੀ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਵਿਰੋਧੀਆਂ ਦੇ ਵੋਟ ਕੱਟ ਕੇ ਚੋਣਾਂ ਨੂੰ ਲੁੱਟਣਾ ਚਾਹੁੰਦੀ- ਲਾਰੈਂਸ ਚੌਧਰੀ
Ad Position 24