06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਧੱਕੇਸ਼ਾਹੀਆਂ ਦੇ ਬਾਵਜੂਦ ਕਾਂਗਰਸ ਪਾਰਟੀ ਕਰੇਗੀ ਚੰਗਾ ਪ੍ਰਦਰਸ਼ਨ -ਭੱਟੀ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਬਰਗਾੜੀ, 28 ਮਈ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਨਿਧੱੜਕ ਆਗੂ ਵਜੋਂ ਜਾਣੇ ਜਾਂਦੇ ਪ੍ਰਕਾਸ ਸਿੰਘ ਭੱਟੀ ਨੇ ਕਿਹਾ ਕਿ ਨਗਰ ਕੌਂਸਲ ਜੈਤੋ ਵਿਚ ਸੱਤਾਧਾਰੀ ਧਿਰ ਵਲੋਂ ਕੀਤੀਆਂ ਅਨੇਕਾਂ ਧੱਕੇਸ਼ਾਹੀਆਂ ਦੇ ਬਾਵਜੂਦ ਕਾਂਗਰਸ ਪਾਰਟੀ ਦੇ ਉਮੀਦਵਾਰ ਚੰਗਾ ਪ੍ਰਦਰਸਨ ਕਰਨਗੇ | ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਨੇ ਪੰਚਾਇਤੀ, ਬਲਾਕ ਸੰਮਤੀ ਚੋਣਾਂ ਤੋਂ ਬਾਅਦ ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਵੀ ਪੂਰੀ ਧੱਕੇਸ਼ਾਹੀ ਕੀਤੀ | ਸੱਤਾਧਾਰੀ ਧਿਰ ਨੇ ਪਹਿਲਾਂ ਕਾਗਜ਼ ਭਰਨ ਸਮੇਂ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਭਰਨ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਫਿਰ ਕਾਗਜ਼ ਰੱਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਚੋਣਾਂ ਵਾਲੇ ਦਿਨ ਵੀ ਗੁੰਡਾਗਰਦੀ ਕਰਕੇ ਵਿਰੋਧੀਆਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ ਕੀਤੀ | ਇਹ ਧੱਕੇਸ਼ਾਹੀਆਂ ਤੋਂ ਸਾਫ਼ ਜ਼ਾਹਿਰ ਹੈ ਕਿ ਸੱਤਾਧਾਰੀ ਧਿਰ ਨੂੰ ਆਪਣੇ ਕੀਤੇ ਕੰਮਾਂ 'ਤੇ ਖੁਦ ਨੂੰ ਹੀ ਵਿਸ਼ਵਾਸ ਨਹੀਂ ਹੈ ਅਤੇ ਧੱਕੇਸ਼ਾਹੀ ਨਾਲ ਇਹ ਚੋਣਾਂ ਜਿੱਤਣਾ ਚਾਹੁੰਦੀ ਹੈ | ਜੇਕਰ ਸੱਤਾਧਾਰੀ ਧਿਰ ਨੂੰ ਆਪਣੇ ਕੀਤੇ ਕੰਮਾਂ 'ਤੇ ਵਿਸ਼ਵਾਸ ਹੁੰਦਾ ਤਾਂ ਇਹ ਧੱਕੇਸ਼ਾਹੀ ਕਰਨ ਦੀ ਥਾਂ ਚੋਣਾਂ ਪੂਰੇ ਅਮਨ ਅਮਾਨ ਨਾਲ ਕਰਵਾਉਦੇ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਕਰੀਬ ਚਾਰ ਪੰਜ ਮਹੀਨੇ ਬਾਕੀ ਹਨ ਅਤੇ ਇਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬੁਰੀ ਤਰਾਂ ਨਕਾਰ ਕੇ ਇਨਸਾਫ਼ ਪਸੰਦ, ਸਭ ਧਰਮਾਂ ਦਾ ਸਤਿਕਾਰ ਕਰਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਦੇਣੀ ਹੈ |
Ad Position 22
No active advertisement
ਪਿਛਲੀ ਖ਼ਬਰ ਰੇਲਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ 1 ਜੂਨ ਨੂੰ ਮਨਾਵੇਗਾ ਪਸ਼ਚਾਤਾਪ ਦਿਹਾੜਾ
Ad Position 24