06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗਮਦੂਰ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬਣੇ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਸਾਦਿਕ, 28 ਮਈ (ਆਰ.ਐਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜਥਬੰਦੀ ਦੇ ਸੂਬਾ ਕਨਵੀਨਰ ਦਲਬੀਰ ਸਿੰਘ ਸਿੱਧੂਪੁਰ, ਜਨਰਲ ਸਕੱਤਰ ਬੋਘ ਸਿੰਘ ਮਾਨਸਾ ਅਤੇ ਰਾਮ ਸਿੰਘ ਦਿਉਣ ਚੋਣ ਆਬਜਰਵਰ ਦੀ ਨਿਗਰਾਨੀ ਹੇਠ ਹੋਈ | ਇਸ ਚੋਣ ਵਿਚ ਗਮਦੂਰ ਸਿੰਘ ਸੰਗਰਾਹੂਰ ਨੂੰ ਜ਼ਿਲ੍ਹਾ ਪ੍ਰਧਾਨ, ਨਿਰਭੈ ਸਿੰਘ ਗੁੱਜਰ ਨੂੰ ਜਨਰਲ ਸਕੱਤਰ, ਡਿਪਟੀ ਸਿੰਘ ਨੱਥਲਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਗੋਲੇਵਾਲਾ ਨੂੰ ਮੀਤ ਪ੍ਰਧਾਨ, ਕੁਲਦੀਪ ਸਿੰਘ ਸ਼ੇਰ ਸਿੰਘ ਵਾਲਾ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ | ਜਥੇਬੰਦੀ ਦੇ ਵਧੇਰੇ ਗਠਨ ਲਈ ਨਵੀਂ ਚੁਣੀ ਗਈ ਟੀਮ ਨੂੰ ਅਧਿਕਾਰ ਦਿੱਤੇ ਕਿ ਉਹ ਰਹਿੰਦੇ ਅਹੁਦੇਦਾਰਾਂ ਦੀ ਨਿਯੁਕਤੀ ਜਲਦੀ ਕਰ ਲਵੇ | ਇਸ ਮੌਕੇ ਪ੍ਰਧਾਨ ਗਮਦੂਰ ਸਿੰਘ ਸੰਗਰਾਹੂਰ ਨੇ ਸਭਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਨੂੰ ਉਨ੍ਹਾਂ ਦੀ ਟੀਮ ਪੂਰੀ ਤਨਦੇਹੀ ਨਾਲ ਨਿਭਾਵੇਗੀ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਚੱਲੇਗੀ | ਇਸ ਮੌਕੇ ਸਰਬਜੀਤ ਸਿੰਘ ਝੋਕਸਰਕਾਰੀ ਬਲਾਕ ਪ੍ਰਧਾਨ ਸਾਦਿਕ, ਗੁਰਮੀਤ ਸਿੰਘ ਘੋੜੇਚੱਕ, ਰਾਮ ਸਿੰਘ ਦਿਉਣ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਗਿਣਤੀ ਪਾਰਦਰਸ਼ੀ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਐਸ.ਡੀ.ਐਮ. ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਰੇਲਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Ad Position 24