06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵੋਟਾਂ ਦੀ ਗਿਣਤੀ ਪਾਰਦਰਸ਼ੀ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਐਸ.ਡੀ.ਐਮ. ਨੂੰ ਮੰਗ-ਪੱਤਰ ਸੌਂਪਿਆ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਜੈਤੋ, 28 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਨਗਰ ਕੌਂਸਲ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਪ੍ਰਕਿਰਿਆ ਨੂੰ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ), ਕਾਂਗਰਸ ਅਤੇ ਭਾਜਪਾ ਦੇ ਆਗੂਆਂ ਵਲੋਂ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਜੈਤੋ ਬਿਕਰਮਜੀਤ ਬਾਂਸਲ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿਲਵਾਂ ਅਤੇ ਭਾਜਪਾ ਦੇ ਹਲਕਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਸਾਂਝੇ ਤੌਰ 'ਤੇ ਮੰਗ ਕੀਤੀ ਕਿ ਵੋਟਾਂ ਦੀ ਗਿਣਤੀ ਦੌਰਾਨ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਨੂੰ ਕੋਈ ਸ਼ਿਕਾਇਤ ਦਾ ਮੌਕਾ ਨਾ ਮਿਲੇ | ਆਗੂਆਂ ਨੇ ਕਿਹਾ ਕਿ ਗਿਣਤੀ ਕੇਂਦਰਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਉਮੀਦਵਾਰਾਂ ਅਤੇ ਏਜੰਟਾਂ ਨੂੰ ਨਿਯਮਾਂ ਅਨੁਸਾਰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਹਰ ਰਾਊਾਡ ਦੀ ਜਾਣਕਾਰੀ ਸਮੇਂ-ਸਿਰ ਜਨਤਕ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਪ੍ਰਕਿਰਿਆ ਦਾ ਪਾਰਦਰਸ਼ੀ ਹੋਣਾ ਬਹੁਤ ਜ਼ਰੂਰੀ ਹੈ | ਆਗੂਆਂ ਨੇ ਪ੍ਰਸ਼ਾਸਨ ਤੋਂ ਨਿਰਪੱਖ ਕਾਰਵਾਈ ਦੀ ਉਮੀਦ ਜਿਤਾਉਂਦਿਆਂ ਕਿਹਾ ਕਿ ਲੋਕਾਂ ਦੇ ਮਤ ਦਾ ਪੂਰਾ ਸਤਿਕਾਰ ਹੋਣਾ ਚਾਹੀਦਾ ਹੈ | ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਨਿੰਮਾ ਡੋਡ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਬਰਗਾੜੀ, ਭਾਜਪਾ ਆਗੂ ਰਾਮ ਰਤਨ ਜਿੰਦਲ, ਦਰਸ਼ਨ ਸਿੰਘ ਪ੍ਰਧਾਨ ਝੱਖੜਵਾਲਾ ਅਤੇ ਅੰਮਿ੍ਤਪਾਲ ਸਿੰਘ ਜੈਤੋ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਪਾਰਟੀ 2027 ਵਿਚ ਪੰਜਾਬ ਵਿਚ ਸਰਕਾਰ ਬਣਾਏਗੀ-ਡਾ. ਸੀਮਾਂਤ ਗਰਗ... ਅਗਲੀ ਖ਼ਬਰ ਗਮਦੂਰ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬਣੇ
Ad Position 24