ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਹੋਰ ਉਚਾਈਆਂ ਨੂੰ ਛੰੂਹਦੀ ਹੋਈ 2027 ਵਿਚ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ | ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਡਾ. ਸੀਮਾਂਤ ਗਰਗ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜਰਬੇਕਾਰ ਰਾਜਨੀਤਕ ਆਗੂ ਹਨ ਅਤੇ ਉਹ ਕਾਫ਼ੀ ਸਮੇਂ ਤੋਂ ਭਾਜਪਾ ਦੀਆਂ ਨੀਤੀਆਂ ਨੂੰ ਅੱਗੇ ਲੈ ਜਾਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਸੂਬੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵਰਕਰਾਂ ਨੂੰ ਉਮੀਦ ਹੈ ਕਿ ਉਹ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਵਿਚ ਸਫਲ ਹੋਣਗੇ |