06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਅਮਨ ਸ਼ਾਂਤੀ ਬਣਾ ਕੇ ਰੱਖੀ ਜਾਵੇ-ਹਰਜੀਤ ਕੌਰ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 13 ਤੋਂ ਉਮੀਦਵਾਰ ਹਰਜੀਤ ਕੌਰ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਵਾਲੇ ਦਿਨ ਸ਼ਹਿਰ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਪਈਆਂ ਹਨ | ਉਸ ਤਰ੍ਹਾਂ ਹੀ ਵੋਟਾਂ ਦੀ ਗਿਣਤੀ ਵਾਲੇ ਦਿਨ ਅਮਨ ਸ਼ਾਂਤੀ ਬਣਾ ਕੇ ਰੱਖੀ ਜਾਵੇ | ਉਨ੍ਹਾਂ ਕਿਹਾ ਕਿ ਚੋਣਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰ ਸਭ ਤੋਂ ਪਹਿਲਾਂ ਭਾਈਚਾਰਕ ਸਾਂਝ ਤੇ ਆਪਸੀ ਮਿਲਵਰਤਨ ਨੂੰ ਕਾਇਮ ਰੱਖਣ ਦੀ ਲੋੜ ਹੈ | ਵੋਟਰ ਬਹੁਤ ਸੂਝਵਾਨ ਹਨ ਅਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਉਮੀਦਵਾਰ ਨੂੰ ਚੁਣਦੇ ਹਨ | ਜਿਸ ਵੀ ਉਮੀਦਵਾਰ ਨੂੰ ਵੋਟਰ ਫਤਵਾ ਦਿੰਦੇ ਹਨ, ਉਸ ਫਤਵੇ ਨੂੰ ਪ੍ਰਵਾਨ ਕਰਦਿਆਂ ਕਿਸੇ ਵੀ ਲੜਾਈ ਝਗੜੇ ਤੇ ਹੁੱਲੜਬਾਜ਼ੀ ਤੋਂ ਬਚਣ ਦੀ ਲੋੜ ਹੈ ਤਾਂ ਜੋ ਸ਼ਹਿਰ ਵਿਚ ਭਾਈਚਾਰਾ ਬਣਿਆ ਰਹੇ ਅਤੇ ਸਾਰੇ ਰਲ-ਮਿਲ ਕੇ ਸ਼ਹਿਰ ਦੀ ਤਰੱਕੀ ਤੇ ਵਿਕਾਸ ਲਈ ਯੋਗਦਾਨ ਪਾਉਣ | ਉਨ੍ਹਾਂ ਸਮੁੱਚੇ ਸ਼ਹਿਰ ਸਮੇਤ ਆਪਣੇ ਵਾਰਡ ਵਿਚ ਚੋਣ ਅਮਲ ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਨ 'ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ | ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਲਗਾਤਾਰ ਸ਼ਹਿਰ ਵਿਚ ਵਿਕਾਸ ਕਾਰਜ ਕਰਵਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਤਤਪਰ ਹਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਭਾਜਪਾ ਦੀ ਸਥਿਤੀ ਮਜ਼ਬੂਤ ਹੋਵੇਗੀ- ਜਸਪਾਲ ਪੰਜਗਰਾੲੀਂ ਅਗਲੀ ਖ਼ਬਰ ਸ਼੍ਰੋਮਣੀ ਰਾਗੀ ਗ੍ਰੰਥੀ ਸਭਾ ਅਤੇ ਭਾਈ ਕਲਿਆਣਾ ਜੀ ਗੁਰਮਤਿ ਗ੍ਰੰਥੀ ਸਭਾ ਦੀ ਮੀਟਿੰਗ
Ad Position 24