06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੇਠੀ ਫ਼ਿਜ਼ਿਓਥੈਰੇਪੀ ਹਸਪਤਾਲ ਜੈਤੋ 'ਚ ਮੁਫ਼ਤ ਸਿਹਤ ਜਾਂਚ ਕੈਂਪ 31 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ)-ਸੇਠੀ ਫ਼ਿਜ਼ਿਓਥੈਰੇਪੀ ਹਸਪਤਾਲ (ਨੇੜੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਅਤੇ ਹਿੰਮਤਪੁਰਾ ਬਸਤੀ ਜੈਤੋ) ਵਿਖੇ ਮੇਦਾਂਤਾ ਹਸਪਤਾਲ ਗੁਰੂਗ੍ਰਾਮ (ਹਰਿਆਣਾ) ਵਲੋਂ ਮਿਤੀ 31 ਮਈ 2026 ਦਿਨ ਐਤਵਾਰ ਨੂੰ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ | ਫ਼ਿਜਿਓਥੈਰੇਪਿਸਟ ਡਾ. ਸਿਕੰਦਰ ਸੇਠੀ ਨੇ ਦੱਸਿਆ ਕਿ ਕੈਂਪ ਦੌਰਾਨ ਹੱਡੀਆਂ ਨਾਲ ਸੰਬੰਧਿਤ ਬਿਮਾਰੀਆਂ, ਜੋੜਾਂ ਦਾ ਦਰਦ, ਆਰਥੋਪੀਡਿਕ ਸਮੱਸਿਆਵਾਂ, ਬੀ.ਐਮ.ਡੀ, ਪੀ.ਐਫ਼.ਟੀ, ਬਲੱਡ ਪ੍ਰੈਸ਼ਰ, ਈ.ਸੀ.ਜੀ, ਛਾਤੀ ਦਾ ਐਕਸ-ਰੇ ਅਤੇ ਸ਼ੂਗਰ ਆਦਿ ਬਿਮਾਰੀਆਂ ਦੀ ਜਾਂਚ ਮਾਹਿਰ ਡਾਕਟਰਾਂ ਵਲੋਂ ਕੀਤੀ ਜਾਵੇਗੀ | ਨਰੇਸ਼ ਸੇਠੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਹ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਮੇਦਾਂਤਾ ਹਸਪਤਾਲ ਦੀ ਮੈਡੀਕਲ ਟੀਮ ਆਪਣੀਆਂ ਸੇਵਾਵਾਂ ਦੇਵੇਗੀ | ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਮੈਡੀਕਲ ਵੈਨ ਵੀ ਉਪਲਬਧ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਸੇਵਾ ਮੁਕਤ ਪਟਵਾਰੀ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਭਾਜਪਾ ਦੀ ਸਥਿਤੀ ਮਜ਼ਬੂਤ ਹੋਵੇਗੀ- ਜਸਪਾਲ ਪੰਜਗਰਾੲੀਂ
Ad Position 24