05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੋਹਕ ਦੇ ਵਿਦਿਆਰਥੀ ਸਨਮਾਨਿਤ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੋਹਕ ਦੇ ਵਿਦਿਆਰਥੀਆਂ ਨੇ ਨਿੱਜੀ ਸੁਰੱਖਿਆ ਵਿਸ਼ੇ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਸਵੀਂ ਜਮਾਤ ਵਿਚੋਂ ਹਰਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਅਤੇ ਰਮਨਦੀਪ ਕੌਰ ਪੁੱਤਰੀ ਵਕੀਲ ਸਿੰਘ, ਬਾਰ੍ਹਵੀਂ ਜਮਾਤ ਵਿਚੋਂ ਪ੍ਰਭਜੋਤ ਕੌਰ ਪੁੱਤਰੀ ਬਾਦਲ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਨੇ ਨਿੱਜੀ ਸੁਰੱਖਿਆ ਵਿਸ਼ੇ ਵਿਚ 100% ਅੰਕ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਕਮ ਬੀ.ਐਨ.ਓ. ਅਮਨਦੀਪ ਸਿੰਘ ਕਿੰਗਰਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਨਿੱਜੀ ਸੁਰੱਖਿਆ ਵਿਸ਼ੇ ਦੇ ਅਧਿਆਪਕ ਕੁਲਦੀਪ ਸਿੰਘ ਵਲੋਂ ਕਰਵਾਈ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ | ਸਾਨੂੰ ਪੂਰਾ ਯਕੀਨ ਹੈ ਕਿ ਇਹ ਵਿਦਿਆਰਥੀ ਭਵਿੱਖ ਵਿਚ ਵੀ ਮਿਹਨਤ ਨਾਲ ਉੱਚਾ ਮੁਕਾਮ ਹਾਸਿਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕਰਨਗੇ | ਸਕੂਲ ਪ੍ਰਬੰਧਕ ਕਮੇਟੀ ਅਤੇ ਓਲਾਈਵ ਹੈਰੀਟੇਜ਼ ਫ਼ਾਊਾਡੇਸ਼ਨ ਕੰਪਨੀ ਦੇ ਅਧਿਕਾਰੀਆਂ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਓਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬਲਵਿੰਦਰ ਸਿੰਘ ਸੇਵਾ ਮੁਕਤ ਪਟਵਾਰੀ ਨਾਲ ਦੁੱਖ ਦਾ ਪ੍ਰਗਟਾਵਾ
Ad Position 24