05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਈਦ-ਉਲ-ਅਜ਼ਹਾ (ਬਕਰੀਦ) ਦਾ ਤਿਓਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਬਰਗਾੜੀ, 28 ਮਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਮੁਸਲਿਮ ਭਾਈਚਾਰੇ ਵਲੋਂ ਅੱਜ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੀ ਮਸੀਤ 'ਚ ਅੱਲਾ ਤਾਲ੍ਹਾ ਦੇ ਦਰਗਾਹ 'ਚ ਨਗਰ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਨਵਾਜ ਅਦਾ ਕੀਤੀ ਗਈ | ਇਸ ਤੋਂ ਉਪਰੰਤ ਇਕ ਦੂਸਰੇ ਦੇ ਗਲ੍ਹੇ ਮਿਲ ਕਿ ਇਸ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ | ਇਸ ਮੌਕੇ ਮੁਸਲਿਮ ਭਾਈਚਾਰੇ ਤੋਂ ਬਿਨ੍ਹਾਂ ਹਿੰਦੂ, ਸਿੱਖ ਤੋਂ ਇਲਾਵਾ ਹਰ ਧਰਮ ਦੇ ਲੋਕਾਂ ਨੇ ਇਸ ਤਿਉਹਾਰ 'ਚ ਸ਼ਮੂਲੀਅਤ ਕਰਕੇ ਮੁਸਲਿਮ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਦੁਨੀਆਂ ਦੇ ਹਰ ਧਰਮ ਦੇ ਤਿਉਹਾਰ ਸਾਨੂੰ ਮਿਲਵਰਤਣ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਅਲਾਇੰਸ ਕਲੱਬ ਬਰਗਾੜੀ ਦੇ ਪ੍ਰਧਾਨ ਅਤੇ ਉੱਘੇ ਸਮਾਜਸੇਵੀ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਕਿਹਾ ਕਿ ਸਾਨੂੰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਹਰ ਧਰਮ ਦੇ ਤਿਉਹਾਰਾਂ ਨੂੰ ਰਲ ਮਿਲ ਕਿ ਮਨਾਉਣਾ ਚਾਹੀਦਾ ਹੈ | ਇਸ ਮੌਕੇ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਵੀਰ ਸਿੰਘ ਪੰਚ, ਮੱਖਣ ਸਿੰਘ ਪੰਚ, ਸਰਪੰਚ ਪ੍ਰਤਾਪ ਸਿੰਘ, ਰਣਜੀਤ ਸਿੰਘ ਗੋਂਦਾਰਾ, ਲਵਲੀ ਪੁਰੀ, ਰੇਸ਼ਮ ਸਿੰਘ ਢਿੱਲੋਂ, ਹਰਬੰਸ ਸਿੰਘ ਪੰਚ, ਗੁਰਮੀਤ ਸਿੰਘ ਪੱਪੂ ਬਰਾੜ, ਡਾ. ਗੁਰਮੇਲ ਸਿੰਘ, ਹਰਵਿੰਦਰ ਸਿੰਘ ਢਿੱਲੋਂ, ਡਾ. ਗੁਰਦੀਪ ਸਿੰਘ ਬਰਾੜ, ਜਗਸੀਰ ਸਿੰਘ ਜੱਗਾ ਗੋਂਦਾਰਾ, ਏ.ਐਸ. ਆਈ ਬਲਤੇਜ ਸਿੰਘ, ਰਾਜਦੀਪ ਸਿੰਘ, ਰਵਨੀਤ ਕੌਰ, ਭਾਈ ਬੁੱਧ ਸਿੰਘ ਖਾਲਸਾ, ਨਾਇਬ ਸਿੰਘ ਗੋਂਦਾਰਾ, ਗੁਰਬਿੰਦਰ ਸਿੰਘ ਬਰਾੜ, ਪਿ੍ਤਪਾਲ ਸਿੰਘ ਬਰਾੜ, ਛਿੰਦਾ ਖਾਨ, ਨਸੀਬ ਖਾਨ, ਸਲੀਮ ਖਾਨ, ਡਾ. ਮੁਹੰਮਦ ਰੂਪ ਆਦਿ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬਾਬੂ ਓਮ ਪ੍ਰਕਾਸ਼ ਗੁਪਤਾ ਦੀ ਬਰਸੀ 'ਤੇ ਠੰਢੇ ਪਾਣੀ ਲਈ ਬੋਤਲਾਂ ਵੰਡੀਆਂ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੋਹਕ ਦੇ ਵਿਦਿਆਰਥੀ ਸਨਮਾਨਿਤ
Ad Position 24