05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਲਈ ਕਾਊਾਟਿੰਗ ਸੈਂਟਰਾਂ 'ਤੇ ਪ੍ਰਬੰਧ ਮੁਕੰਮਲ-ਡੀ.ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ ਨੂੰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਗਈਆਂ ਸਨ | ਇਨ੍ਹਾਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਨਗਰ ਕੌਂਸਲ ਆਮ ਚੋਣਾਂ 2026 ਲਈ ਜ਼ਿਲ੍ਹੇ ਵਿਚ ਤਿੰਨ ਕਾਊਾਟਿੰਗ ਸੈਂਟਰ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਰਕਾਰੀ ਕਾਲਜ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਵੇਗੀ | ਇਸੇ ਤਰ੍ਹਾਂ ਨਗਰ ਕੌਂਸਲ ਮਲੋਟ ਦੀਆਂ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ ਮਲੋਟ ਪੰਕਜ ਕੁਮਾਰ ਦੀ ਨਿਗਰਾਨੀ ਹੇਠ ਬਲੈਕ ਰੋਜ ਕਲੱਬ ਸੀ.ਆਰ.ਸੀ. ਬਿਲਡਿੰਗ ਪੁੱਡਾ ਕਾਲੋਨੀ ਮਲੋਟ ਵਿਖੇ ਹੋਵੇਗੀ | ਨਗਰ ਕੌਂਸਲ ਗਿੱਦੜਬਾਹਾ ਦੀ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਅਰਵਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਵਿਖੇ ਕਰਵਾਈ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਕਾਊਾਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਸਪੈਸ਼ਲ ਚੋਣ ਅਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਾਊਾਟਿੰਗ ਸੈਂਟਰਾਂ ਅੰਦਰ ਮੋਬਾਈਲ ਫ਼ੋਨ ਲਿਜਾਣ 'ਤੇ ਪੂਰਨ ਪਾਬੰਦੀ ਰਹੇਗੀ | ਉਨ੍ਹਾਂ ਕਿਹਾ ਕਿ ਕਾਊਾਟਿੰਗ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੂਰੀ ਪ੍ਰਕਿਰਿਆ ਸ਼ਾਂਤੀਪੂਰਵਕ, ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨਗਰ ਕੌਂਸਲ ਚੋਣਾਂ 'ਚ ਜਿੱਤ ਹਾਸਿਲ ਕਰੇਗੀ-ਪ੍ਰਧਾਨ ਸ਼ਿਵਾ ਅਗਲੀ ਖ਼ਬਰ ਕੰਪਿਊਟਰ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24