04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਮੋਗਾ ਤੇ ਨਗਰ ਪੰਚਾਇਤ ਕੋਟ ਈਸੇ ਖਾਂ ਲਈ ਵੋਟਾਂ ਦੀ ਗਿਣਤੀ ਅੱਜ, ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਤੇ ਨਗਰ ਪੰਚਾਇਤ ਕੋਟ ਈਸੇ ਖਾਂ ਲਈ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ 28 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਨਗਰ ਨਿਗਮ ਦੇ ਵਾਰਡ ਨੰਬਰ 1 ਤੋਂ 25 ਦੀਆਂ ਵੋਟਾਂ ਦੀ ਗਿਣਤੀ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਗਾਂਧੀ ਰੋਡ ਲੜਕੇ ਅਤੇ ਵਾਰਡ ਨੰਬਰ 26 ਤੋਂ 50 ਤੱਕ ਦੀਆਂ ਵੋਟਾਂ ਦੀ ਗਿਣਤੀ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਹੋਵੇਗੀ | ਇਸੇ ਤਰ੍ਹਾਂ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ ਦੀਆਂ ਵੋਟਾਂ ਦੀ ਗਿਣਤੀ ਏ.ਡੀ. ਕਾਲਜ ਧਰਮਕੋਟ ਵਿਖੇ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤਾ | ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਪੂਰੇ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਲਈ ਲੋੜੀਂਦਾ ਅਮਲਾ ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਲਈ 710 ਪੋਲਿੰਗ ਪਾਰਟੀਆਂ ਤੇ 497 ਰਿਜ਼ਰਵ ਪੋਲਿੰਗ ਪਾਰਟੀਆਂ ਨਿਯੁਕਤ ਕੀਤੀਆਂ ਗਈਆਂ ਸਨ | ਕਾਊਾਟਿੰਗ ਲਈ 336 ਕਰਮੀਆਂ ਦੀ ਡਿਊਟੀ ਲਗਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ੁਸ਼ੀ ਤੇ ਤਿਆਗ ਦੇ ਤਿਉਹਾਰ ਈਦ ਉੱਲ ਅਜ਼ਹਾ ਨੂੰ ਮੁਸਲਿਮ ਭਾਈਚਾਰੇ ਨੇ ਮਨਾਇਆ ਉਤਸ਼ਾਹ ਨਾਲ ਅਗਲੀ ਖ਼ਬਰ ਪਿੰਡ ਦੁਸਾਂਝ ਦੇ ਸਭਿਆਚਾਰਕ ਮੇਲੇ 'ਤੇ ਸੰਗੀਤਕਾਰ ਨਿੰਮਾ ਵਿਰਕ ਦਾ ਸਨਮਾਨ
Ad Position 24