04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਮੋਗਾ ਵਿਚ ਜਸ਼ਨ ਦਾ ਮਾਹੌਲ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਪ੍ਰਦੇਸ਼ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਤੇ ਮੋਗਾ ਵਿਚ ਭਾਜਪਾ ਕਾਰਕੁਨਾਂ ਨੇ ਭਾਰੀ ਉਤਸ਼ਾਹ ਨਾਲ ਖ਼ੁਸ਼ੀ ਦਾ ਇਜ਼ਹਾਰ ਕੀਤਾ | ਸ਼ਹਿਰ ਸਥਿਤ ਭਾਜਪਾ ਦਫ਼ਤਰ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਵਰਕਰਾਂ ਨੇ ਢੋਲ ਦੀਆਂ ਥਾਪਾਂ 'ਤੇ ਜੰਮ ਕੇ ਭੰਗੜਾ ਪਾਇਆ ਅਤੇ ਇਕ ਦੂਜੇ ਨੂੰ ਮਿਠਾਈਆਂ ਖਵਾ ਕੇ ਵਧਾਈਆਂ ਦਿੱਤੀਆਂ | ਪੂਰੇ ਦਫ਼ਤਰ ਵਿਚ ਤਿਉਹਾਰ ਵਰਗਾ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਜ਼ਿਲ੍ਹਾ ਮਹਾਂਮੰਤਰੀ ਰਾਜਪਾਲ ਠਾਕੁਰ, ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ, ਸ਼ਮਸ਼ੇਰ ਸਿੰਘ ਕੈਲਾ, ਮਨਿੰਦਰ ਕੌਰ ਸਲੀਣਾ, ਦੇਵ ਪਿ੍ਆ ਤਿਆਗੀ, ਨਿਰਮਲ ਸਿੰਘ ਮੀਨੀਆਂ, ਵਿੱਕੀ ਸਿਤਾਰਾ, ਪ੍ਰੋਮਿਲਾ ਮੈਨਾਰਾਏ, ਗੀਤਾ ਆਰੀਆ, ਭੁਪਿੰਦਰ ਹੈਪੀ, ਦੀਪਕ ਕੌੜਾ, ਰਾਉ ਬਰਿੰਦਰ ਪੱਬੀ, ਸੂਰਜ ਭਾਨ ਧਾਲੀਵਾਲ, ਹਰਿੰਦਰ ਸੇਖੋਂ, ਵਿਨੋਦ ਸ਼ਰਮਾ ਬਿਲਾਸਪੁਰ, ਸੰਜੀਵ ਬਠਲਾ, ਸੰਜੀਵ ਸ਼ਰਮਾ, ਗੁਰਪ੍ਰੀਤ ਸਿੰਘ ਸਲੀਣਾ, ਹੇਮੰਤ ਸੂਦ, ਰਮਨ ਸੂਦ, ਅਜੇ ਕੁਮਾਰ, ਮੰਗਲ ਸਿੰਘ, ਗੁਰਤੇਜ ਸਿੰਘ, ਪ੍ਰਤੀਕ ਵਧਵਾ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਲੰਢੇਕੇ, ਨਰਿੰਦਰ ਬਾਲੀ, ਸਮਿੱਤਰ ਸਿੰਘ, ਗੁਰਦੀਪ ਸਿੰਘ, ਬਲਰਾਜ ਕੌਰ, ਕਿ੍ਸ਼ਨ ਸੈਣੀ, ਧਰਮਵੀਰ ਅਗਨੀਹੋਤਰੀ, ਦਰਸ਼ਨ ਲਾਲ, ਧੀਰਜ ਸ਼ਰਮਾ, ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਸਮਰਥਕ ਹਾਜ਼ਰ ਸਨ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਖ਼ਾਸ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਨੇ ਪਾਰਟੀ ਦੇ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਜ਼ਮੀਨੀ ਪੱਧਰ ਦੇ ਨੇਤਾ ਹਨ ਅਤੇ ਉਨ੍ਹਾਂ ਕੋਲ ਸੰਗਠਨਾਤਮਿਕ ਕੰਮਾਂ ਦਾ ਲੰਮਾ ਤਜਰਬਾ ਹੈ | ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਹੋਰ ਮਜ਼ਬੂਤੀ ਨਾਲ ਪਹੁੰਚੇਗੀ | ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਭਾਜਪਾ ਲਗਾਤਾਰ ਆਪਣੇ ਜਨ ਆਧਾਰ ਨੂੰ ਵਧਾ ਰਹੀ ਹੈ ਅਤੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਵਰਕਰਾਂ ਵਿਚ ਨਵਾਂ ਜੋਸ਼ ਅਤੇ ਊਰਜਾ ਪੈਦਾ ਹੋਈ ਹੈ | ਉਨ੍ਹਾਂ ਕਿਹਾ ਕਿ ਢਿੱਲੋਂ ਦੀ ਸਾਫ਼ ਛਵੀ, ਸਰਗਰਮ ਰਾਜਨੀਤਕ ਤਜਰਬਾ ਅਤੇ ਸੰਗਠਨ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਦਾ ਲਾਭ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਜ਼ਰੂਰ ਮਿਲੇਗਾ | ਪ੍ਰੋਗਰਾਮ ਦੌਰਾਨ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਕਿਹਾ ਕਿ ਹਾਈਕਮਾਂਡ ਨੇ ਇਕ ਅਜਿਹੇ ਚਿਹਰੇ ਨੂੰ ਜ਼ਿੰਮੇਵਾਰੀ ਸੌਂਪੀ ਹੈ ਜੋ ਪੰਜਾਬ ਦੇ ਰਾਜਨੀਤਕ ਅਤੇ ਸਮਾਜਿਕ ਮਾਹੌਲ ਨੂੰ ਚੰਗੀ ਤਰ੍ਹਾਂ ਸਮਝਦਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਵਿਚ ਇਕ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਅਹੁਦੇਦਾਰ ਅਤੇ ਕਾਰਕੁਨ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ 'ਚ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਾਜਿੰਦਰ ਸਿੰਘ ਖਹਿਰਾ ਮਸੀਤਾਂ ਕਾਂਗਰਸ ਕਿਸਾਨ ਸੈੱਲ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ
Ad Position 24