04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 6 ਮੁਕੱਦਮੇ ਦਰਜ, 10 ਦੋਸ਼ੀ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮੋਗਾ, 28 ਮਈ (ਗੁਰਤੇਜ ਸਿੰਘ ਬੱਬੀ)-ਕਾਸੋ ਓਪਰੇਸ਼ਨ ਦੌਰਾਨ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਡਰੱਗ ਹਾਟ ਸਪਾਟ ਏਰੀਆ ਦੀ ਸਰਚ ਦੌਰਾਨ ਡਰੱਗ ਸ਼ਰਾਬ ਦਾ ਇਕ ਮੁਕੱਦਮਾ ਦਰਜ ਕਰ ਕੇ ਇਕ ਦੋਸ਼ੀ ਨੂੰ ਕਾਬੂ ਕਰ ਕੇ 15 ਗਰਾਮ ਹੈਰੋਇਨ ਬਰਾਮਦ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 21 ਮਈ ਤੋਂ 27 ਮਈ ਤੱਕ ਡਰੱਗ ਦੇ 5 ਮੁਕੱਦਮੇ ਦਰਜ ਕਰ ਕੇ 9 ਦੋਸ਼ੀਆਂ ਨੂੰ ਕਾਬੂ ਕਰ ਕੇ 115 ਗਰਾਮ ਹੈਰੋਇਨ, 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਇਕ ਮੁਕੱਦਮਾ ਦਰਜ ਕਰ ਕੇ ਇਕ ਦੋਸ਼ੀ ਨੂੰ ਕਾਬੂ ਕਰ ਕੇ 7 ਲੀਟਰ 500 ਲੀਟਰ ਨਾਜਾਇਜ਼ ਸ਼ਰਾਬ ਤੇ 200 ਗਰਾਮ ਭੁੱਕੀ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਨਸ਼ਾ ਛੱਡਣਾ ਚਾਹੁੰਦੇ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਤੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੁਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਅਰਸੇ ਦੌਰਾਨ 14 ਪਿੰਡਾਂ ਵਿਚ ਆਮ ਲੋਕਾਂ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਮਿਆਰੀ ਸਿੱਖਿਆ ਤੇ ਸ਼ਾਨਦਾਰ ਨਤੀਜੇ ਬਣੇ ਦਸਮੇਸ਼ ਸਕੂਲ ਦੀ ਪਹਿਚਾਣ-ਢਿੱਲੋਂ ਅਗਲੀ ਖ਼ਬਰ ਬਾਘਾ ਪੁਰਾਣਾ 'ਚ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ
Ad Position 24