04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਿਆਰੀ ਸਿੱਖਿਆ ਤੇ ਸ਼ਾਨਦਾਰ ਨਤੀਜੇ ਬਣੇ ਦਸਮੇਸ਼ ਸਕੂਲ ਦੀ ਪਹਿਚਾਣ-ਢਿੱਲੋਂ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ 'ਚ ਨਿਵੇਕਲੀ ਪਹਿਚਾਣ ਸਥਾਪਿਤ ਕਰ ਚੁੱਕੀ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਪ੍ਰਬੰਧਕੀ ਟੀਮ ਦੀ ਮਾਸਿਕ ਇਕੱਤਰਤਾ ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਕੂਲ ਦਫ਼ਤਰ ਵਿਚ ਹੋਈ | ਇਸ ਅਹਿਮ ਇਕੱਤਰਤਾ ਦੌਰਾਨ ਵਿਦਿਆਰਥੀਆਂ ਦੀ ਬਿਹਤਰੀ ਅਤੇ ਸਰਵਪੱਖੀ ਵਿਕਾਸ ਲਈ ਚੁੱਕੇ ਜਾਣ ਵਾਲੇ ਹੋਰ ਕਦਮਾਂ ਬਾਰੇ ਗੰਭੀਰ ਮੰਥਨ ਕੀਤਾ ਗਿਆ | ਪ੍ਰਧਾਨਗੀ ਭਾਸ਼ਣ ਦੌਰਾਨ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਮਿਆਰੀ ਸਿੱਖਿਆ ਤੇ ਸ਼ਾਨਦਾਰ ਨਤੀਜੇ ਇਸ ਵੱਕਾਰੀ ਸੰਸਥਾ ਦੀ ਪਹਿਚਾਣ ਬਣ ਚੁੱਕੇ ਹਨ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਬੱਚਿਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਨਾਲ ਜੂਝਣ ਦੇ ਸਮਰੱਥ ਬਣਾਉਣ ਲਈ ਉਨ੍ਹਾਂ ਨੂੰ ਚੰਗੀ ਤਰ੍ਹਾਂ ਤਰਾਸਿਆ ਜਾ ਰਿਹਾ ਹੈ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਨਿਰਧਾਰਿਤ ਪਾਠਕ੍ਰਮ ਦੀ ਤਿਆਰੀ ਨਵੀਨਤਮ ਵਿਧੀਆਂ ਦੀ ਵਰਤੋਂ ਕਰਕੇ ਕਰਵਾਈ ਜਾਂਦੀ ਹੈ ਉੱਥੇ ਉਨ੍ਹਾਂ ਅੰਦਰ ਚੰਗੇ ਨਾਗਰਿਕਾਂ ਵਾਲੇ ਗੁਣਾ ਦਾ ਸੰਚਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਵਾਈਸ ਪਿ੍ੰਸੀਪਲ ਮੀਨਾ ਜੈਨ ਨੇ ਖ਼ੁਲਾਸਾ ਕੀਤਾ ਕਿ ਗੁਰਮਤਿ, ਗੁਰਬਾਣੀ ਅਤੇ ਨੈਤਿਕ ਕਦਰਾਂ ਕੀਮਤਾਂ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਨਰੋਏ ਸਮਾਜ ਦੀ ਸਿਰਜਣਾ ਦੇ ਸਮਰੱਥ ਬਣਾਉਣ ਲਈ ਸੁਹਿਰਦ ਤੇ ਸਮਰਪਿਤ ਭਾਵਨਾ ਵਾਲੇ ਅਧਿਆਪਕਾਂ ਦੀ ਮਿਹਨਤੀ ਟੀਮ ਲਗਾਤਾਰ ਕਾਰਜਸ਼ੀਲ ਹੈ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸਪਸ਼ਟ ਕੀਤਾ ਕਿ ਇੱਕੀਵੀਂ ਸਦੀ ਦੇ ਹਾਣੀ ਬਣਾਉਣ ਲਈ ਵਿਦਿਆਰਥੀਆਂ ਦੀ ਸੰਤੁਲਿਤ ਸੋਚ ਉਸਾਰਨ ਲਈ ਯੋਜਨਾਬੱਧ ਢੰਗ ਅਪਣਾਏ ਜਾ ਰਹੇ ਹਨ | ਮੈਡਮ ਸੁਨਿੱਧੀ ਮਿੱਤਲ ਨੇ ਕੁੰਜੀਵਤ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਕੂਲ ਦੇ ਸਾਢੇ ਚਾਰ ਦਹਾਕਿਆਂ ਦੇ ਮਾਣਮੱਤੇ ਸਫ਼ਰ ਅਤੇ ਇਸ ਦੇ ਹੋਣਹਾਰ ਵਿਦਿਆਰਥੀਆਂ ਦੀਆਂ ਮਾਣ-ਮੱਤੀਆਂ ਪ੍ਰਾਪਤੀਆਂ ਦੀ ਸ਼ਾਨਦਾਰ ਦਾਸਤਾਨ ਤੋਂ ਇਲਾਕੇ ਦੇ ਲੋਕ ਭਲੀਭਾਂਤ ਜਾਣੂ ਹਨ |
Ad Position 22
No active advertisement
ਪਿਛਲੀ ਖ਼ਬਰ ਧੱਕੇਸ਼ਾਹੀ ਵਾਲੀਆਂ ਥਾਵਾਂ 'ਤੇ ਚੋਣਾਂ ਪ੍ਰਭਾਵਿਤ, ਸ਼ਾਂਤੀਪੂਰਨ ਪੋਲਿੰਗ ਵਾਲੇ ਖੇਤਰਾਂ 'ਚ ਅਕਾਲੀ ਦਲ ਮਜ਼ਬੂਤ- ਸਿਕੰ... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 6 ਮੁਕੱਦਮੇ ਦਰਜ, 10 ਦੋਸ਼ੀ ਗਿ੍ਫ਼ਤਾਰ
Ad Position 24