ਬਰਗਾੜੀ, 31 ਮਈ (ਸੁਖਰਾਜ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਆਪਣੀ ਰਾਜਨੀਤਿਕ ਸੂਝਬੂਝ ਅਤੇ ਦੂਰ ਆਦੇਸ਼ੀ ਸੋਚ ਨੂੰ ਮੁੱਖ ਰੱਖਦਿਆਂ ਸਿੱਖ ਚਿਹਰੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਪੰਜਾਬ ਪ੍ਰਧਾਨ ਬਣਾਏ ਜਾਣ 'ਤੇ ਪੰਜਾਬ 'ਚ ਭਾਜਪਾ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮੰਡਲ ਬਰਗਾੜੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਕੇ ਪੰਜਾਬ 'ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ 'ਚ ਹੁਣ ਤੋਂ ਹੀ ਜੁਟ ਜਾਵੇਗੀ ਅਤੇ ਸ਼ਹਿਰਾਂ ਨੇ ਨਾਲ ਨਾਲ ਪਿੰਡਾਂ 'ਚ ਵੱਡੀ ਪੱਧਰ ਤੇ ਪਾਰਟੀ ਦੀ ਮੈਂਬਰਸ਼ਿਪ 'ਚ ਵਾਧਾ ਕਰੇਗੀ | ਉਨ੍ਹਾਂ ਕੇਵਲ ਸਿੰਘ ਢਿੱਲੋਂ ਦੀ ਪੰਜਾਬ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਵਧਾਈ ਦਿੱਤੀ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ, ਆਤਮਾ ਰਾਮ, ਜਸਪਾਲ ਸਿੰਘ ਪੰਜਗਰਾਈਾ, ਜਸਵਿੰਦਰ ਸਿੰਘ, ਜਗਸੀਰ ਸਿੰਘ, ਮੋਹਣ ਸਿੰਘ ਗੋਂਦਾਰਾ, ਕੁਲਦੀਪ ਸਿੰਘ, ਲਖਵੀਰ ਸਿੰਘ ਗੋਂਦਾਰਾ, ਸਾਹਿਬ ਸਿੰਘ, ਕੇਵਲ ਸਿੰਘ, ਗੁਰਮੁੱਖ ਸਿੰਘ, ਗਿੰਦਰ ਸਿੰਘ ਰੋਮਾਣਾ, ਸੁਖਦੀਪ ਸਿੰਘ ਢਿੱਲਵਾਂ, ਮਨਜੀਤ ਸਿੰਘ ਢਿੱਲਵਾਂ, ਜਸਵਿੰਦਰ ਕੌਰ, ਸੰਤੋਸ਼ ਰਾਣੀ, ਸੁਖਜੀਤ ਕੌਰ ਪੰਚ, ਗੁਰਤੇਜ ਸਿੰਘ ਲੰਭਵਾਲੀ ਆਦਿ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ |