06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਪੀਕਰ ਸੰਧਵਾਂ ਨੇ ਸੁਣੀਆਂ ਜਨਤਕ ਸਮੱਸਿਆਵਾਂ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਕੋਟਕਪੂਰਾ, 31 ਮਈ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ | ਸੰਧਵਾਂ ਨੇ ਭਰੋਸਾ ਦਿੱਤਾ ਕਿ ਹਰ ਇਕ ਸਮੱਸਿਆ ਦਾ ਸਮਾਂ-ਬੱਧ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਭਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਅਤੇ ਹਰੋ ਪਿੰਡਾਂ ਦੇ ਵਸਨੀਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਭੱਜਣ ਵਾਲਾ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਦੀ ਮਨਪ੍ਰੀਤ ਕੌਰ ਵਿਰਦੀ ਜਿੱਤੀ
Ad Position 24