07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਪ੍ਰਧਾਨ ਲਗਾਏ ਜਾਣ 'ਤੇ ਸੁਖਨੰਦਨ ਅਗਰਵਾਲ ਨੇ ਕੀਤਾ ਸਵਾਗਤ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਬਾਘਾ ਪੁਰਾਣਾ, 30 ਮਈ (ਟਿੰਕੂ ਕਾਠਪਾਲ)-ਭਾਜਪਾ ਹਾਈ ਕਮਾਂਡ ਵਲੋਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੂਬੇ ਭਰ ਵਿਚ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਇਸ ਮਹੱਤਵਪੂਰਨ ਫੈਸਲੇ ਨੂੰ ਲੈ ਕੇ ਆਗੂਆਂ ਅਤੇ ਵਰਕਰਾਂ ਵਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ¢ ਇਸ ਸਬੰਧੀ ਭਾਜਪਾ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਸੁਖਨੰਦਨ ਅਗਰਵਾਲ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਇਕ ਤਜਰਬੇਕਾਰ, ਇਮਾਨਦਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ¢ ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਹ ਨਵੀਆਂ ਉਚਾਈਆਂ ਹਾਸਲ ਕਰੇਗੀ¢ ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਮਿਹਨਤੀ ਅਤੇ ਸਮਰਪਿਤ ਆਗੂਆਂ ਨੂੰ ਅੱਗੇ ਲਿਆਉਣ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਇਹ ਨਿਯੁਕਤੀ ਇਸ ਗੱਲ ਦਾ ਸਪੱਸ਼ਟ ਸਬੂਤ ਹੈ ¢


Ad Position 22
No active advertisement
ਪਿਛਲੀ ਖ਼ਬਰ ਖੱਤਰੀ ਸਭਾ ਮੋਗਾ ਵਲੋਂ ਹਰਫੂਲ ਸਹਿਗਲ ਅਤੇ ਅਸ਼ੀਸ਼ ਜੇਠੀ ਸਨਮਾਨਿਤ ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਪੀ. ਟੀ. ਈ.'ਚ 90 ਸਕੋਰ ਹਾਸਿਲ ਕੀਤੇ
Ad Position 24