ਮੋਗਾ, 31 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮਿਤੀ : 2 ਜੂਨ 2026 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨੇ ਵਿਚ ਵੱਡੀ ਗਿਣਤੀ ਨਾਲ ਸ਼ਾਮਿਲ ਹੋਵੇਗੀ | ਉਨ੍ਹਾਂ ਕਿਹਾ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਡੀਜ਼ਲ ਤਕਰੀਬਨ 98 ਰੁਪਏ ਪੈਟਰੋਲ 105 ਰੁਪਏ ਪ੍ਰਤੀ ਲੀਟਰ ਪਾਰ ਕਰ ਗਿਆ ਹੈ | ਸਾਉਣੀ ਦੀ ਫ਼ਸਲ ਦੀ ਬਿਜਾਈ ਸਿਰ 'ਤੇ ਹੈ | ਟਰੈਕਟਰ, ਟਿਊਬਵੈੱਲ, ਕੰਬਾਈਨ ਸਭ ਡੀਜ਼ਲ 'ਤੇ ਚੱਲਦੇ ਹਨ | ਇਸ ਵਧੀਆ ਹੋਈਆਂ ਤੇਲ ਦੀਆਂ ਕੀਮਤਾਂ ਕਾਰਨ ਇਸ ਸਮੇਂ ਇਕ ਕਿਲੇ ਝੋਨੇ ਦਾ ਖਰਚਾ ਤਕਰੀਬਨ 3000 ਰੁਪਏ ਵੱਧ ਗਿਆ ਹੈ | ਆਗੂਆਂ ਨੇ ਕਿਹਾ ਹੈ ਕਿ ਜੇ ਪੰਜਾਬ ਸਰਕਾਰ ਵਾਕਿਆ ਹੀ ਕਿਸਾਨਾਂ ਦੀ ਹਿਤਾਇਸ਼ੀ ਹੈ ਤਾਂ ਪੰਜਾਬ ਵਿਚ ਡੀਜ਼ਲ ਤੇ ਟੈਕਸ ਘਟਾ ਕੇ ਚੰਡੀਗੜ੍ਹ ਦੀ ਤਰ੍ਹਾਂ ਸਸਤਾ ਕਰੇ ਤਾਂ ਜੋ ਕਿਸਾਨ ਨੂੰ ਝੋਨੇ ਦੀ ਬਜਾਈ ਕਰਨ ਵਿਚ ਮਹਿੰਗਾ ਡੀਜ਼ਲ ਨਾ ਖ਼ਰੀਦਣਾ ਪਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਬੀ.ਬੀ.ਐਮ.ਬੀ. 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਹੈ | ਭੁਪਿੰਦਰ ਸਿੰਘ ਦੌਲਤਪੁਰਾ ਨੇ ਦੱਸਿਆ ਕਿ 2 ਜੂਨ ਦੇ ਧਰਨੇ ਨੂੰ ਸਫਲ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ ਜਿਸ ਵਿਚ ਅਲੱਗ-ਅਲੱਗ ਬਲਾਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਸਵੇਰੇ 10 ਵਜੇ ਹਰ ਬਲਾਕ ਤੋਂ ਟਰੈਕਟਰ-ਟਰਾਲੀਆਂ ਦੇ ਕਾਫ਼ਲੇ ਦਫ਼ਤਰ ਮੋਗਾ ਲਈ ਰਵਾਨਾ ਹੋਣਗੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਦਫ਼ਤਰਾਂ ਮੂਹਰੇ ਧਰਨੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਵੱਖ-ਵੱਖ ਟਰਾਂਸਪੋਰਟ, ਛੋਟੇ ਕਾਰੋਬਾਰੀਆਂ, ਮਜ਼ਦੂਰਾਂ, ਛੋਟੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤਾਂ ਜੋ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ ਜਾ ਸਕਣ |