09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਲੱਬ ਵਲੋਂ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਕੋਟਕਪੂਰਾ, 7 ਜੂਨ (ਮੋਹਰ ਸਿੰਘ ਗਿੱਲ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਸਥਾਨਕ ਮਿਊੁਾਸਪਲ ਪਾਰਕ ਵਿਖੇ ਰੱਖੇ ਗਏ ਇਕ ਵਿਸ਼ੇਸ਼ ਸਮਾਰੋਹ ਦੌਰਾਨ ਸ਼ਹਿਰ ਦੇ ਨਵੇਂ ਬਣੇ 29 ਕੌਂਸਲਰਾਂ ਦਾ ਸਨਮਾਨ ਕੀਤਾ | ਸੰਧਵਾਂ ਨੇ ਕਿਹਾ ਕਿ ਸਾਰੇ ਨਵੇਂ ਚੁਣੇ ਗਏ ਕੌਂਸਲਰ ਸ਼ਹਿਰ ਦੀ ਬਿਹਤਰੀ ਅਤੇ ਸੁੰਦਰਤਾ ਵਾਸਤੇ ਯਤਨਸ਼ੀਲ ਹਨ | ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਦੇ ਆਗੂ ਵਿਤਕਰੇਬਾਜ਼ੀ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਮਾਹੌਲ ਪੈਦਾ ਕਰਕੇ ਜਿੱਤ ਪ੍ਰਾਪਤ ਕਰਦੇ ਸਨ | ਸੰਧਵਾਂ ਨੇ ਕਿਹਾ ਕਿ ਉਨ੍ਹਾਂ ਹਰ ਤਰ੍ਹਾਂ ਦੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਰੇਕ ਦਾ ਕੰਮ ਮੈਰਿਟ ਦੇ ਆਧਾਰ 'ਤੇ ਕਰਵਾਇਆ | ਉਨ੍ਹਾਂ ਦਾਅਵਾ ਕੀਤਾ ਕਿ 65 ਹਜ਼ਾਰ 264 ਸਰਕਾਰੀ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਰਾਜਸੀ ਸਿਫਾਰਸ਼ ਦਿੱਤੀਆਂ ਗਈਆਂ ਹਨ | ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ | ਸਟੇਜ਼ ਸੰਚਾਲਣ ਕਰਦਿਆਂ ਕਲੱਬ ਦੇ ਸੰਸਥਾਪਕ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸਾਰਿਆਂ ਦੀ ਜਾਣ-ਪਹਿਚਾਣ ਕਰਵਾਈ | ਅੰਤ 'ਚ ਚੇਅਰਮੈਨ ਪੱਪੂ ਲਹੋਰੀਆ, ਜਨਰਲ ਸਕੱਤਰ ਪ੍ਰੋਫੈਸਰ ਐਚ.ਐਸ.ਪਦਮ ਅਤੇ ਪ੍ਰੋਜੈਕਟ ਇੰਚਾਰਜ ਸੁਰਿੰਦਰ ਸਿੰਘ ਸਦਿਉੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਖੀ ਕਲਾਂ 'ਚ ਇਕੋ ਰਾਤ 'ਚ 25 ਮੋਟਰਾਂ ਚੋਰੀ <br/> ਅਗਲੀ ਖ਼ਬਰ ਭਗਵੰਤ ਮਾਨ ਕਿੱਕਲੀਆਂ ਅਤੇ ਚੁੱਟਕਲਿਆਂ ਦੀ ਥਾਂ ਕੋਈ ਕੀਤੇ ਕੰਮ ਦੱਸਣ - ਭੱਟੀ
Ad Position 24