09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਾਂਗਰਸੀ ਵਰਕਰ 'ਤੇ ਪਰਚਾ ਦਰਜ ਕਰਨ ਨੂੰ ਲੈ ਕੇ ਕਾਂਗਰਸ ਵਲੋਂ ਵਿਧਾਇਕ ਦੇ ਘਰ ਅੱਗੇ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸ੍ਰੀ ਮੁਕਤਸਰ ਸਾਹਿਬ, 7 ਜੂਨ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਟਾਂਡਾ ਵਿਖੇ ਇਕ ਕਾਂਗਰਸੀ ਵਰਕਰ 'ਤੇ ਝਾੜੂ ਚੋਣ ਨਿਸ਼ਾਨ ਦਾ ਨਿਰਾਦਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰਨ ਦੇ ਰੋਸ ਵਜੋਂ ਕਾਂਗਰਸ ਪਾਰਟੀ ਵਲੋਂ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰੋਸ ਧਰਨੇ ਨੂੰ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਟਾਂਡਾ ਤੋਂ ਕਾਂਗਰਸੀ ਵਰਕਰ ਅਰਸ਼ਦੀਪ ਸਿੰਘ ਨੂੰ ਝਾੜੂ ਦਾ ਨਿਰਾਦਰ ਕਰਨ ਤਹਿਤ ਪਰਚਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ, ਜੋ ਕਿ ਬਹੁਤ ਨਿੰਦਣਯੋਗ ਕਾਰਵਾਈ ਹੈ ਅਤੇ ਆਮ ਆਦਮੀ ਪਾਰਟੀ ਦੀ ਬੁਖਲਾਹਟ ਦੀ ਨਿਸ਼ਾਨੀ ਹੈ | ਇਸ ਦੇ ਰੋਸ ਵਜੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਧਰਨੇ ਦਿੱਤੇ ਗਏ ਹਨ | ਬੁਲਾਰਿਆਂ ਨੇ ਕਿਹਾ ਕਿ ਇਹ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਵਰਤੋਂ ਕੀਤੀ ਜਾ ਰਹੀ ਹੈ | ਇਸ ਮੌਕੇ ਆਮ ਆਦਮੀ ਪਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਨਵਦੀਪ ਕੌਰ ਸੰਧੂ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਤੇਜਿੰਦਰ ਬੱਬੂ ਬਾਂਸਲ ਬਲਾਕ ਪ੍ਰਧਾਨ ਸ਼ਹਿਰੀ ਕਾਂਗਰਸ ਕਮੇਟੀ, ਕਰਨਵੀਰ ਸਿੰਘ ਇੰਦੌਰਾ ਸਾਬਕਾ ਮੈਂਬਰ ਐੱਸ.ਸੀ. ਕਮਿਸ਼ਨ, ਬਲਾਕ ਜਨਰਲ ਸਕੱਤਰ ਗੋਬਿੰਦ ਸਿੰਘ ਦਾਬੜਾ, ਸਾਬਕਾ ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਚੜੇਵਾਨ, ਸਾਬਕਾ ਕੌਂਸਲਰ ਦਲੀਪ ਸਿੰਘ, ਕੌਂਸਲਰ ਕਰਮਜੀਤ ਸਿੰਘ ਕਰਮਾ, ਸਾਬਕਾ ਸਰਪੰਚ ਜੀਤ ਮਾਨ, ਮਨਦੀਪ ਸਿੰਘ ਖੱਪਿਆਂਵਾਲੀ, ਭਿੰਦਰ ਸਿੱਧੂ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ <br/> ਅਗਲੀ ਖ਼ਬਰ ਪਿੰਡ ਪੱਖੀ ਕਲਾਂ 'ਚ ਇਕੋ ਰਾਤ 'ਚ 25 ਮੋਟਰਾਂ ਚੋਰੀ <br/>
Ad Position 24