09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਐੱਸ.ਆਈ.ਆਰ. ਅਤੇ ਵੋਟਰ ਮੈਪਿੰਗ ਸੰਬੰਧੀ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਲੋਟ, 7 ਜੂਨ (ਪਾਟਿਲ)-ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਸੂਬੇ ਭਰ ਵਿਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਅੱਜ ਹਲਕਾ ਮਲੋਟ-085 ਵਿਚ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਹ ਕੈਂਪ ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਹਦਾਇਤਾਂ ਅਨੁਸਾਰ ਲਗਾਇਆ | ਵਿਸ਼ੇਸ਼ ਕੈਂਪ ਦੌਰਾਨ ਐੱਸ.ਆਈ.ਆਰ. ਅਤੇ ਸਾਲ 2003 ਦੇ ਵੋਟਰਾਂ ਦੀ ਮੈਪਿੰਗ ਨਾਲ ਸੰਬੰਧਿਤ ਕੰਮਾਂ ਨੂੰ ਮੁੱਖ ਰੱਖਿਆ ਗਿਆ | ਹਲਕਾ ਮਲੋਟ ਦੇ ਸਾਰੇ ਬੀ.ਐੱਲ.ਓਜ਼. ਆਪੋ-ਆਪਣੇ ਤਹਿਸ਼ੁਦਾ ਪੋਲਿੰਗ ਬੂਥਾਂ 'ਤੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮੁਸਤੈਦੀ ਨਾਲ ਡਿਊਟੀ 'ਤੇ ਹਾਜ਼ਰੀ ਦੇ ਰਹੇ ਹਨ ਅਤੇ ਆਮ ਲੋਕਾਂ ਦੇ ਵੋਟਾਂ ਨਾਲ ਸੰਬੰਧਿਤ ਕੰਮ ਕਰ ਰਹੇ ਹਨ | ਇੱਥੇ ਜ਼ਿਕਰਯੋਗ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ 24,453 ਪੋਲਿੰਗ ਬੂਥਾਂ 'ਤੇ ਇਹ ਇਕ ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਅਤੇ ਪ੍ਰੀ-ਐੱਸ.ਆਈ.ਆਰ. ਕਵਾਇਦ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਇਆ ਗਿਆ ਹੈ | ਮੁੱਖ ਚੋਣ ਅਫ਼ਸਰ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਸਕੇ | ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਯੋਗ ਨਾਗਰਿਕਾਂ ਦੇ ਵੋਟ ਸੰਬੰਧੀ ਕੰਮ ਅਧੂਰੇ ਹਨ, ਉਹ ਇਨ੍ਹਾਂ ਮੁਹਿੰਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਲਾਈਨਮੈਨਾਂ ਉੱਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ <br/>
Ad Position 24