09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਰਗਾੜੀ, 7 ਜੂਨ (ਲਖਵਿੰਦਰ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਸਤਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਗਤ ਸੈਣ ਧਰਮਸ਼ਾਲਾ ਬਰਗਾੜੀ ਵਿਖੇ ਹੋਈ, ਜਿਸ ਵਿਚ ਬਲਾਕ ਦੇ ਸਮੂਹ ਡਾਕਟਰ ਸਾਹਿਬਾਨਾਂ ਨੇ ਭਾਗ ਲਿਆ | ਐਸੋਸੀਏਸ਼ਨ ਦੇ ਬੁਲਾਰਿਆਂ ਨੇ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਪਸੀ ਦੁੱਖ ਸੁਖ ਸਾਝਾਂ ਕੀਤਾ | ਬੁਲਾਰਿਆਂ ਨੇ ਕਿਹਾ ਕਿ ਸਾਨੂੰ ਪਹਿਲਾਂ ਦੀ ਤਰਾਂ ਸਾਫ਼ ਸੁਥਰੀ ਪ੍ਰੈਕਟਿਸ ਕਰਦੇ ਰਹਿਣਾ ਚਾਹੀਦਾ ਹੈ ਅਤੇ ਕੋਈ ਮੁਸ਼ਕਲ ਆਉਣ 'ਤੇ ਲੀਡਰਸ਼ਿਪ ਨਾਲ ਸੰਪਰਕ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਵੀ ਦੂਸਰੀਆਂ ਸਰਕਾਰਾਂ ਦੀ ਤਰ੍ਹਾਂ ਸਾਨੂੰ ਲਾਰੇ ਲਾਏ ਅਤੇ ਅਜੇ ਤੱਕ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਸਾਨੂੰ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਕਰਦੇ ਰਹਿਣਾ ਚਾਹੀਦਾ ਹੈ ਅਤੇ ਆਪਸੀ ਮੇਲਜੋਲ ਹੋਰ ਵਧਾਉਣਾ ਚਾਹੀਦਾ ਹੈ | ਮੀਟਿੰਗ ਵਿਚ ਪਟਿਆਲਾ ਵਿਖੇ ਬਿਜਲੀ ਮੁਲਾਜ਼ਮਾਂ ਅਤੇ ਹੋਰਨਾਂ ਆਪਣੇ ਹੱਕ ਮੰਗਣ ਵਾਲੇ ਲੋਕਾਂ ਤੇ ਪੁਲਿਸ ਲਾਠੀਚਾਰਜ ਦੀ ਭਰਪੂਰ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਭਗਵੰਤ ਮਾਨ ਸੱਤਾ ਵਿਚ ਆਉਣ ਤੋਂ ਪਹਿਲਾਂ ਦਾ ਆਪਣਾ ਵਾਅਦਾ ਕਿ ਸਾਡੀ ਸਰਕਾਰ ਵਿਚ ਕਿਸੇ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ ਨੂੰ ਯਾਦ ਰੱਖਦਿਆਂ ਪੂਰਾ ਕਰਨ | ਇਸ ਮੌਕੇ ਲੀਗਲ ਐਡਵਾਈਜ਼ਰ ਪੰਜਾਬ ਡਾ. ਜਗਦੇਵ ਸਿੰਘ ਚਹਿਲ, ਜ਼ਿਲ੍ਹਾ ਸਹਾਇਕ ਖਜ਼ਾਨਚੀ ਡਾ. ਗੁਰਦੀਪ ਸਿੰਘ ਬਰਾੜ, ਜ਼ਿਲ੍ਹਾ ਮੀਤ ਪ੍ਰਧਾਨ ਡਾ. ਬਲਵਿੰਦਰ ਸੇਖੋਂ, ਜ਼ਿਲ੍ਹਾ ਮੀਤ ਪ੍ਰਧਾਨ ਡਾ. ਜਸਵੀਰ ਸਿੰਘ, ਡਾ. ਮੁਹੰਮਦ ਸਦੀਕ, ਸਕੱਤਰ ਡਾ. ਬਲਜਿੰਦਰ ਅਰੋੜਾ, ਖਜ਼ਾਨਚੀ ਡਾ. ਕੁਲਵਿੰਦਰ ਸਿੰਘ, ਚੇਅਰਮੈਨ ਡਾ. ਜਸਵੀਰ ਸਿੰਘ, ਪ੍ਰੈਸ ਸਕੱਤਰ ਡਾ. ਵੀਰਪਾਲ ਗੋਂਦਾਰਾ, ਡਾ. ਸੁਖਦੇਵ ਸਿੰਘ, ਡਾ. ਜਪਰਾਜ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਹਸਨ ਦੀਨ, ਡਾ. ਸੁਖਮੰਦਰ ਸਿੰਘ, ਡਾ. ਜਸਪ੍ਰੀਤ ਸਿੰਘ, ਡਾ. ਰਵੀ ਸਿੰਘ, ਡਾ. ਗੁਰਪਿਆਰ ਸਿੰਘ, ਡਾ. ਵਰਿੰਦਰ ਸਿੰਘ, ਡਾ. ਜਗਜੀਤ ਸਿੰਘ, ਡਾ. ਪ੍ਰਗਟ ਸਿੰਘ, ਡਾ. ਸਰਨਜੀਤ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਰਾਜਾ ਸਿੰਘ, ਡਾ. ਮੰਗਾ ਸਿੰਘ, ਡਾ. ਮਿਹਰ ਅਲੀ, ਡਾ. ਦਰਸ਼ਨ ਸਿੰਘ, ਡਾ. ਸੂਬਾ ਸਿੰਘ, ਡਾ. ਸੁਲੱਖਣ ਸਿੰਘ, ਡਾ. ਅਵਤਾਰ ਸਿੰਘ, ਡਾ. ਸੁਖਦੇਵ ਖਾਨ, ਡਾ. ਲਖਵਿੰਦਰ ਸਿੰਘ, ਡਾ. ਇਕਬਾਲ ਮੁਹੰਮਦ, ਡਾ. ਬਲਵੰਤ ਸਿੰਘ, ਡਾ. ਹਰਵਿੰਦਰ ਸਿੰਘ ਧਾਲੀਵਾਲ, ਡਾ. ਈਸ਼ਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਹਿੰਦਰ ਸਿੰਘ, ਡਾ. ਵਿਸ਼ਵਦੀਪ ਸਿੰਘ, ਡਾ. ਇਕਬਾਲ ਕੌਰ, ਡਾ. ਅਮਨਦੀਪ ਕੌਰ, ਡਾ. ਪੂਜਾ ਰਾਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਹਰਜਿੰਦਰ ਸਿੰਘ ਢਿੱਲੋਂ ਨਹੀਂ ਰਹੇ ਅਗਲੀ ਖ਼ਬਰ ਵੋਟਾਂ ਦੀ ਮੈਪਿੰਗ ਲਈ ਬਰਗਾੜੀ ਵਿਖੇ ਕੈਂਪ <br/>
Ad Position 24