08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

25 ਲੀਟਰ ਲਾਹਣ ਸਮੇਤ ਇਕ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਗਿੱਦੜਬਾਹਾ, 7 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 25 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸਰਬਜੀਤ ਸਿੰਘ ਜਦੋਂ ਸਮੇਤ ਸਾਥੀ ਕਰਮਚਾਰੀਆਂ ਦੇ ਹੁਸਨਰ ਚੌਂਕ ਗਿੱਦੜਬਾਹਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬੱਗਾ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਪਿੰਡ ਗੁਰੂਸਰ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਅਤੇ ਜੇਕਰ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ | ਉਕਤ ਇਤਲਾਹ 'ਤੇ ਕਾਰਵਾਈ ਕਰਕੇ ਪੁਲਿਸ ਨੇ ਉਕਤ ਬੱਗਾ ਸਿੰਘ ਨੂੰ 25 ਲੀਟਰ ਲਾਹਣ ਸਮੇਤ ਕਾਰੂ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹਾ ਰੱਖਣ ਦੇ ਦੋਸ਼ ਹੇਠ ਇਕ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ
Ad Position 24