08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਭੁੱਟੀਵਾਲਾ 'ਚ ਇਕੋ ਰਾਤ 5 ਕਿਸਾਨਾਂ ਦੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਚੋਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸ੍ਰੀ ਮੁਕਤਸਰ ਸਾਹਿਬ, 7 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਟੀਵਾਲਾ ਵਿਖੇ ਰਾਤ ਨੂੰ ਅਣਪਛਾਤੇ ਚੋਰਾਂ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਕਿਸਾਨਾਂ ਦੇ ਖੇਤਾਂ 'ਚ ਲੱਗੇ ਪੰਜ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਚੋਰ ਟਰਾਂਸਫ਼ਾਰਮਰਾਂ ਨੂੰ ਕੱਟ ਕੇ ਅੰਦਰਲਾ ਸਾਮਾਨ ਕੱਢ ਕੇ ਲੈ ਗਏ ਅਤੇ ਖ਼ਾਲੀ ਖੋਲ੍ਹ ਖੇਤਾਂ 'ਚ ਹੀ ਸੁੱਟ ਗਏ | ਘਟਨਾ ਦਾ ਪਤਾ ਐਤਵਾਰ ਸਵੇਰੇ ਉਸ ਵੇਲੇ ਲੱਗਾ, ਜਦੋਂ ਕਿਸਾਨ ਆਪਣੇ ਖੇਤਾਂ 'ਚ ਗਏ | ਪ੍ਰਭਾਵਿਤ ਕਿਸਾਨਾਂ ਵਲੋਂ ਇਸ ਦੀ ਸੂਚਨਾ ਤੁਰੰਤ ਸੰਬੰਧਿਤ ਪਾਵਰਕਾਮ ਵਿਭਾਗ ਨੂੰ ਦਿੱਤੀ ਗਈ ਹੈ | ਪੀੜਤ ਕਿਸਾਨਾਂ ਗੁਰਮੀਤ ਸਿੰਘ, ਮੋਹਨ ਸਿੰਘ, ਪਾਲ ਸਿੰਘ, ਹਰਜਿੰਦਰ ਸਿੰਘ ਤੇ ਨਾਇਬ ਸਿੰਘ ਨੇ ਦੱਸਿਆ ਕਿ ਚੋਰਾਂ ਦੇ ਹੌਂਸਲੇ ਐਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਹੁਣ ਪੁਲਿਸ ਜਾਂ ਪਿੰਡ ਵਾਸੀਆਂ ਦਾ ਕੋਈ ਡਰ ਨਹੀਂ ਰਿਹਾ | ਕਿਸਾਨਾਂ ਮੁਤਾਬਕ ਚੋਰਾਂ ਨੇ ਕਿਸਾਨ ਗੁਰਮੀਤ ਸਿੰਘ ਦੇ ਘਰ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਸਥਿਤ ਖੇਤ 'ਚ ਲੱਗੇ ਟਰਾਂਸਫ਼ਾਰਮਰ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਆਸਾਨੀ ਨਾਲ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਝੋਨੇ ਦਾ ਸੀਜ਼ਨ ਬਿਲਕੁਲ ਸਿਰ 'ਤੇ ਹੈ | ਇਸ ਸਮੇਂ ਖੇਤਾਂ 'ਚ ਮੋਟਰਾਂ ਚਲਾ ਕੇ ਪਾਣੀ ਲਾਉਣਾ ਬੇਹੱਦ ਜ਼ਰੂਰੀ ਹੈ, ਪਰ ਟਰਾਂਸਫ਼ਾਰਮਰ ਚੋਰੀ ਹੋਣ ਕਾਰਨ ਸਾਡੀ ਫ਼ਸਲ ਤੇ ਪਾਣੀ ਦਾ ਪ੍ਰਬੰਧ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ | ਇਸ ਨਾਲ ਸਾਨੂੰ ਭਾਰੀ ਮਾਨਸਿਕ ਤੇ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੀੜਤ ਕਿਸਾਨਾਂ ਨੇ ਪਾਵਰਕਾਮ ਵਿਭਾਗ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੀੜਤ ਕਿਸਾਨਾਂ ਦੇ ਖੇਤਾਂ 'ਚ ਜਲਦੀ ਤੋਂ ਜਲਦੀ ਨਵੇਂ ਟਰਾਂਸਫ਼ਾਰਮਰ ਰੱਖੇ ਜਾਣ, ਤਾਂ ਜੋ ਖੇਤੀ ਦਾ ਕੰਮ ਪ੍ਰਭਾਵਿਤ ਨਾ ਹੋਵੇ | ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ 'ਚ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਨਿੱਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਲੋਕਾਂ ਨੂੰ ਨਿਜ਼ਾਤ ਮਿਲ ਸਕੇ | ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਚੋਰਾਂ ਨੂੰ ਜਲਦ ਨੱਥ ਨਾ ਪਾਈ ਗਈ ਤੇ ਟਰਾਂਸਫ਼ਾਰਮਰ ਨਾ ਬਦਲੇ, ਤਾਂ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਤੇਜ਼ੀ ਨਾਲ ਫ਼ੈਲ ਰਹੇ ਕਾਂਗਰਸ ਘਾਹ (ਗਾਜਰ ਬੂਟੀ) ਨੂੰ ਨਸ਼ਟ ਕਰਨ ਦੀ ਲੋੜ ਅਗਲੀ ਖ਼ਬਰ ਮਲੋਟ ਵਿਖੇ 15 ਕਰੋੜ ਦੀ ਲਾਗਤ ਨਾਲ ਬਣੇਗੀ ਸ਼ਾਨਦਾਰ ਹੈਰੀਟੇਜ ਸਟਰੀਟ-ਡਾ. ਬਲਜੀਤ ਕੌਰ <br/>
Ad Position 24