08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜ਼ਿਲ੍ਹੇ ਦੇ 753 ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ <br/>

Ad Position 21
repet_subhas-goyals [Copy P29]
ਸ੍ਰੀ ਮੁਕਤਸਰ ਸਾਹਿਬ ਵਿਖੇ ਪੋਲਿੰਗ ਬੂਥਾਂ 'ਤੇ ਲਾਏ ਗਏ ਵਿਸ਼ੇਸ਼ ਕੈਂਪ ਦਾ ਦਿ੍ਸ਼ | ਅਜੀਤ ਤਸਵੀਰ <br/> 08-06-2026
ਸ੍ਰੀ ਮੁਕਤਸਰ ਸਾਹਿਬ, 7 ਜੂਨ (ਰਣਜੀਤ ਸਿੰਘ ਢਿੱਲੋਂ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ 2026 (ਐੱਸ.ਆਈ.ਆਰ.) ਸੰਬੰਧੀ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ-083 ਲੰਬੀ ਵਿਖੇ 177 ਪੋਲਿੰਗ ਬੂਥ, ਵਿਧਾਨ ਸਭਾ ਹਲਕਾ-084 ਗਿੱਦੜਬਾਹਾ ਵਿਖੇ 173 ਪੋਲਿੰਗ ਬੂਥ, ਵਿਧਾਨ ਸਭਾ ਹਲਕਾ-085 ਮਲੋਟ ਵਿਖੇ 190 ਪੋਲਿੰਗ ਬੂਥ ਅਤੇ ਵਿਧਾਨ ਸਭਾ ਹਲਕਾ-086 ਸ੍ਰੀ ਮੁਕਤਸਰ ਸਾਹਿਬ ਵਿਖੇ 213 ਪੋਲਿੰਗ ਬੂਥਾਂ 'ਤੇ ਅੱਜ ਸਪੈਸ਼ਲ ਕੈਂਪ ਲਗਾਏ ਗਏ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦੌਰਾਨ ਬੀ.ਐੱਲ.ਓਜ਼. ਵਲੋਂ ਆਪਣੇ-ਆਪਣੇ ਸੰਬੰਧਿਤ ਪੋਲਿੰਗ ਬੂਥਾਂ 'ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਬੈਠ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਯਕੀਨੀ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਤਹਿਤ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਦੀ ਸੌ ਫ਼ੀਸਦੀ ਮੈਂਪਿੰਗ ਮੁਕੰਮਲ ਕਰਨਾ ਸੀ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਪੰਚਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 6,93,828 ਵੋਟਰਾਂ ਵਿਚੋਂ ਹੁਣ ਤੱਕ 6,40,880 ਵੋਟਰਾਂ (92.37 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਜੋ ਜ਼ਿਲ੍ਹੇ ਦੇ 52,948 ਵੋਟਰ ਅਨ-ਮੈਪਡ ਹਨ, ਉਨ੍ਹਾਂ ਦੀ ਮੈਂਪਿੰਗ ਇਨ੍ਹਾਂ ਸਪੈਸ਼ਲ ਕੈਂਪ ਦੌਰਾਨ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ 2026, ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਦੌਰਾਨ ਬੀ.ਐੱਲ.ਓਜ਼. ਘਰੋਂ-ਘਰੀ ਜਾ ਕੇ ਵੋਟਰ ਦੇ ਗਣਨਾ ਫਾਰਮ ਭਰਵਾਉਣਗੇ | ਇਸ ਤੋਂ ਇਲਾਵਾ ਸਪੈਸ਼ਲ ਇੰਟੈਂਸਿਵ ਰਵੀਜ਼ਨ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਨਿੱਜੀ ਤੌਰ 'ਤੇ ਦਫ਼ਤਰੀ ਸਮੇਂ ਦੌਰਾਨ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਟੋਲ ਫਰੀ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਲਾਈਆਣਾ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਤੇਜ਼ੀ ਨਾਲ ਫ਼ੈਲ ਰਹੇ ਕਾਂਗਰਸ ਘਾਹ (ਗਾਜਰ ਬੂਟੀ) ਨੂੰ ਨਸ਼ਟ ਕਰਨ ਦੀ ਲੋੜ
Ad Position 24