08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਭਲਾਈਆਣਾ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
repet_subhas-goyals [Copy P29]
ਪਿੰਡ ਭਲਾਈਆਣਾ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨਾਲ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ | ਤਸਵੀਰ: ਰਵੀਪਾਲ <br/> 08-06-2026
ਦੋਦਾ, 7 ਜੂਨ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਪਿੰਡ ਭਲਾਈਆਣਾ ਵਿਖੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਉਦੋਂ ਵਾਧਾ ਹੋਇਆ, ਜਦੋਂ ਵਾਈਸ ਚੇਅਰਮੈਨ ਬਲਾਕ ਸੰਮਤੀ ਬੇਅੰਤ ਸਿੰਘ ਸੰਧੂ ਅਤੇ ਜਗਜੀਤ ਸਿੰਘ ਜੱਗੀ ਮੈਂਬਰ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਕਰੀਬ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਸੰਦੀਪ ਸਿੰਘ ਸਨੀ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਢਿੱਲੋਂ ਕੋਟਲੀ, ਚਰਨਜੀਤ ਸਿੰਘ ਲੁਹਾਰਾ, ਐਡਵੋਕੇਟ ਗੁਰਵਿੰਦਰ ਸਿੰਘ ਢਿੱਲੋਂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਜਗਜੀਤ ਸਿੰਘ ਜੱਗੀ ਮੈਂਬਰ ਦੇ ਗ੍ਰਹਿ ਵਿਖੇ ਲੱਖਾ ਸਿੰਘ ਮਿਸਤਰੀ, ਸੇਵੀ, ਗੋਰੀ, ਨਿੰਮਾ, ਕੁਲਦੀਪ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ, ਸੁੱਖਾ, ਕੌਰਾ, ਨਿਰਮਲ ਸਿੰਘ, ਭਿੰਦਾ ਸਿੰਘ, ਬਿੱਟੂ ਸਿੰਘ, ਜੱਸੀ ਸਿੰਘ, ਜੀਤਾ ਸਿੰਘ, ਕਾਲੀ, ਜਗਸੀਰ ਸਿੰਘ, ਗੱਗੂ, ਮਨਜੀਤ ਸਿੰਘ, ਬੌਬੀ, ਅਕਾਸ਼, ਅਰਸ਼, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਯੋਧਾ ਸਿੰਘ, ਅੰਗਰੇਜ਼ ਸਿੰਘ, ਬਲਵੀਰ ਸਿੰਘ, ਪਰਵਿੰਦਰ ਸਿੰਘ, ਤਰਸੇਮ ਸਿੰਘ, ਸੇਵਕ ਸਿੰਘ, ਗੀਤਾ ਸਿੰਘ, ਪੀਤਾ ਸਿੰਘ ਆਦਿ ਨੂੰ ਵਿਧਾਇਕ ਡਿੰਪੀ ਢਿੱਲੋਂ ਨੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਨੂੰ ਆਖਦੇ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਡਿੰਪੀ ਢਿੱਲੋਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਤੇ ਨਿੱਤ ਨਵੀਆਂ ਯੋਜਨਾਵਾਂ ਅਤੇ ਸਾਰੇ ਵਰਗ ਨੂੰ ਸਹੂਲਤਾਂ ਦੇਣ ਲਈ ਨਵੀਆਂ-ਨਵੀਆਂ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਲਗਾਤਾਰ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡ ਭਲਾਈਆਣਾ ਵਿਚ ਸੜਕਾਂ, ਗਲੀਆਂ ਬੱਜਰੀ ਵਾਲੀਆਂ ਤਕਰੀਬਨ ਮੁਕੰਮਲ ਹੋ ਗਈਆਂ ਹਨ ਅਤੇ ਰਹਿੰਦੇ ਕੰਮ ਜਲਦੀ ਹੀ ਪੂਰੇ ਕੀਤੇ ਜਾਣਗੇ | ਇਸ ਮੌਕੇ ਬਲਾਕ ਪ੍ਰਧਾਨ ਜਗਸੀਰ ਸਿੰਘ ਸਰਪੰਚ, ਰਾਜਾ ਸਿੰਘ ਸਰਪੰਚ ਮੱਲਣ, ਗੁਰਮੀਤ ਹਰਜੀਤ ਸਿੰਘ ਘੱਪੀ, ਸੁਖਦੀਪ ਸਿੰਘ, ਬਲਜਿੰਦਰ ਸਿੰਘ, ਸਤਿਗੁਰ ਸਿੰਘ, ਗੁਰਪਿਆਰ ਸਿੰਘ, ਗੁਰਪ੍ਰੇਮ ਸਿੰਘ ਗੋਪੀ ਸੁਖਨਾ, ਐਡਵੋਕੇਟ ਜਗਤਾਰ ਸਿੰਘ ਧਾਲੀਵਾਲ ਨਿੱਜੀ ਸਹਾਇਕ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੁਲਡੋਜ਼ਰ ਚਲਾ ਕੇ ਪੁੱਟੇ 8 ਸਾਲ ਪੁਰਾਣੇ ਦਰੱਖ਼ਤਾਂ ਕਾਰਨ ਵਾਤਾਵਰਨ ਪ੍ਰੇਮੀਆਂ 'ਚ ਭਾਰੀ ਰੋਸ ਅਗਲੀ ਖ਼ਬਰ ਜ਼ਿਲ੍ਹੇ ਦੇ 753 ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ <br/>
Ad Position 24