08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੁਲਿਸ ਤੇ ਪੰਚਾਇਤ ਦੀ ਹੋਈ ਅਹਿਮ ਮੀਟਿੰਗ, ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਕਿਸ਼ਨਪੁਰਾ ਕਲਾਂ, 7 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੀ ਪੁਲਿਸ ਚੌਂਕੀ ਦੇ ਨਵੇਂ ਨਿਯੁਕਤ ਇੰਚਾਰਜ ਏ.ਐਸ.ਆਈ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਰਪੰਚ ਪਿ੍ੰਸ ਚਾਵਲਾ ਅਤੇ ਸਮੂਹ ਪੰਚਾਇਤ ਮੈਂਬਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਸਰਪੰਚ ਪਿ੍ੰਸ ਚਾਵਲਾ ਅਤੇ ਗ੍ਰਾਮ ਪੰਚਾਇਤ ਵਲੋਂ ਏ.ਐਸ.ਆਈ. ਬਲਜਿੰਦਰ ਸਿੰਘ ਦਾ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਏ.ਐਸ.ਆਈ. ਬਲਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਨਸ਼ਿਆਂ ਦੀ ਵਰਤੋਂ, ਅਪਰਾਧਿਕ ਗਤੀਵਿਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਅਜਿਹੇ ਅਨਸਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸਰਪੰਚ ਪਿ੍ੰਸ ਚਾਵਲਾ ਅਤੇ ਪੰਚਾਇਤ ਮੈਂਬਰਾਂ ਨੇ ਪੁਲਿਸ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਇਲਾਕੇ ਨੂੰ ਨਸ਼ਾ-ਮੁਕਤ ਤੇ ਅਪਰਾਧ-ਮੁਕਤ ਬਣਾਉਣ ਲਈ ਸਾਂਝੇ ਯਤਨਾਂ 'ਤੇ ਜ਼ੋਰ ਦਿੱਤਾ | ਇਸ ਮੀਟਿੰਗ ਦੌਰਾਨ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਰਾਜੂ, ਬਾਈ ਛਿੰਦਰ, ਸੋਨੀ ਪੁਰਬਾ, ਲਾਡੀ ਟੇਲਰ, ਛਿੰਦਾ ਖੋਸਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਮੋਗਾ ਦੇ ਬੂਥ 96 ਤੋਂ 99 ਤਬਦੀਲ • ਪਹਿਲਾਂ ਆਦਰਸ਼ ਸਕੂਲ ਤੇ ਹੁਣ ਬੱਸ ਸਟੈਂਡ ਸਾਹਮਣੇ ਬਲੂਮਿੰਗ ਬਡਜ... ਅਗਲੀ ਖ਼ਬਰ ਬੁਲਡੋਜ਼ਰ ਚਲਾ ਕੇ ਪੁੱਟੇ 8 ਸਾਲ ਪੁਰਾਣੇ ਦਰੱਖ਼ਤਾਂ ਕਾਰਨ ਵਾਤਾਵਰਨ ਪ੍ਰੇਮੀਆਂ 'ਚ ਭਾਰੀ ਰੋਸ
Ad Position 24