08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਅਕਾਲੀ ਲੀਡਰਸ਼ਿਪ ਨੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਖ਼ਿਲਾਫ਼ ਘੇਰੀ ਪੰਜਾਬ ਦੀ ਆਪ ਸਰਕਾਰ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਠੱਠੀ ਭਾਈ, 7 ਜੂਨ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਗਈ ਕਥਿਤ ਲਾਠੀਚਾਰਜ ਅਤੇ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ | ਜਥੇਦਾਰ ਮਾਹਲਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਉਪ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਤੋਂ ਮੰੂਹ ਮੋੜ ਲਿਆ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇਕੱਤਰ ਸਿੰਘ ਬਰਾੜ ਥਰਾਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬਾ ਆਰਥਿਕ ਤੌਰ 'ਤੇ ਕਮਜ਼ੋਰ ਹੋ ਰਿਹਾ ਹੈ ਅਤੇ ਪੰਜਾਬ ਦੇ ਹਿਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੇ ਅਹਿਮ ਫ਼ੈਸਲਿਆਂ ਵਿਚ ਪੰਜਾਬ ਦੀ ਬਜਾਏ ਦਿੱਲੀ ਦੇ ਆਗੂਆਂ ਦੀ ਦਖ਼ਲ ਅੰਦਾਜ਼ੀ ਵੱਧ ਰਹੀ ਹੈ, ਜਿਸ ਕਾਰਨ ਪੰਜਾਬ ਦੇ ਹੱਕਾਂ ਅਤੇ ਸਵੈਮਾਨ ਨੂੰ ਠੇਸ ਪਹੁੰਚ ਰਹੀ ਹੈ | ਜਥੇਦਾਰ ਮਾਹਲਾ ਅਤੇ ਸੀਨੀਅਰ ਅਕਾਲੀ ਆਗੂ ਛਿੰਦਰਪਾਲ ਸਿੰਘ ਮੱਲਕੇ ਨੇ ਮੰਗ ਕੀਤੀ ਕਿ ਬੇਰੁਜ਼ਗਾਰ ਲਾਈਨਮੈਨਾਂ ਨਾਲ ਹੋਈ ਕੁੱਟਮਾਰ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਖ਼ਮੀ ਨੌਜਵਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦੂਜਾ ਮੁਫ਼ਤ ਅੱਖਾਂ ਦੀ ਜਾਂਚ ਤੇ ਮੋਤੀਆਬਿੰਦ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਮੋਗਾ ਦੇ ਬੂਥ 96 ਤੋਂ 99 ਤਬਦੀਲ • ਪਹਿਲਾਂ ਆਦਰਸ਼ ਸਕੂਲ ਤੇ ਹੁਣ ਬੱਸ ਸਟੈਂਡ ਸਾਹਮਣੇ ਬਲੂਮਿੰਗ ਬਡਜ...
Ad Position 24