07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਲੋਟ, 7 ਜੂਨ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਹੋਈ, ਜਿਸ ਵਿਚ ਜੁਲਾਈ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਜਾਣ ਇਕਾਈਆਂ ਦੇ ਚੋਣ ਇਜਲਾਸ ਕਰਕੇ ਚੋਣਾਂ ਕਰਨ ਫ਼ੰਡਾਂ ਦੀ ਸਥਿਤੀ ਆਦਿ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਬਿਜਲੀ ਮਹਿਕਮੇ ਵਿਚ ਕੰਮ ਕਰਦੇ ਕੱਚੇ ਕਾਮਿਆਂ 'ਤੇ ਪਟਿਆਲਾ ਪਾਵਰਕਾਮ ਦਫ਼ਤਰ ਅੱਗੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪਾਣੀਆਂ ਦੇ ਮਸਲੇ ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਜਿਸ ਵਿਚ ਬਿਜਲੀ ਸੋਧ ਬਿੱਲ ਬੀਜ ਬਿੱਲ 2025 ਚਾਰ ਲੇਬਰ ਕੋਡ ਕਾਨੂੰਨ ਮਨਰੇਗਾ ਸਕੀਮ ਖ਼ਤਮ ਕਰਨ, ਨਿੱਜੀ ਕਰਨ ਨੀਤੀਆਂ ਖ਼ਤਮ ਕਰਾਉਣ, ਡੀਜ਼ਲ-ਪੈਟਰੋਲ, ਗੈਸ ਕੀਮਤਾਂ 'ਤੇ ਕੀਤਾ ਵਾਧਾ ਵਾਪਸ ਕਰਨ, ਯੂਰੀਆ ਖ਼ਾਦ ਦੇ ਵੇਟ ਘਟਾਉਣ ਸਮੇਤ ਡੀ.ਏ.ਪੀ. ਹੋਰ ਖ਼ਾਦਾਂ ਦੇ ਰੇਟ ਵਧਾਉਣ ਜ਼ਬਰੀ ਵਸਤੂਆਂ ਸਾਮਾਨ ਨਾਲ ਦੇਣ ਬੈਂਕਾਂ ਵਿਚ ਨਕਦੀ ਨੂੰ ਲੈਕੇ ਲੋਕਾਂ ਨੂੰ ਖ਼ੱਜਲ-ਖ਼ੁਆਰ ਕਰਨ ਖ਼ਿਲਾਫ਼ ਚੰਡੀਗੜ੍ਹ ਜਾਣ ਲਈ ਕਿਸਾਨਾਂ-ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ ਅਤੇ ਜਥੇਬੰਦੀ ਦੀ ਸੂਬਾ ਕਮੇਟੀ ਵਲੋਂ ਪਿੰਡ ਇਕਾਈਆਂ ਦੇ ਚੋਣ ਇਜਲਾਸ 20 ਜੂਨ ਤੱਕ ਕਰਨ ਅਤੇ ਰਹਿੰਦੇ ਫ਼ੰਡ ਇਕੱਤਰਤਾ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ, ਵਿੱਤ ਸਕੱਤਰ ਮਾ. ਕੁਲਵੀਰ ਸਿੰਘ, ਭਾਗਸਰ ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਬੋਹੜ ਸਿੰਘ ਮਲੋਟ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਟੀ ਮੌਂਟੈਂਸਰੀ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲੇ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਬਰਸਾਤ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਨੇ ਸੇਮ ਨਾਲਿਆਂ ਦੀ ਕਰਵਾਈ ਸਫ਼ਾਈ
Ad Position 24