07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਵ ਨਿਯੁਕਤ ਬਲਾਕ ਪ੍ਰਧਾਨ ਅਰਵਿੰਦਰ ਸਿੰਘ ਭਾਟੀਆ ਦਾ ਪ੍ਰਧਾਨ ਪਵਨ ਗੁਪਤਾ ਵਲੋਂ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਾਘਾ ਪੁਰਾਣਾ, 7 ਜੂਨ (ਟਿੰਕੂ ਕਾਠਪਾਲ)-ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ ਸ਼ਹਿਰ ਅਤੇ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸੀਨੀਅਰ ਆਗੂ ਅਰਵਿੰਦਰ ਸਿੰਘ ਭਾਟੀਆ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਇਲਾਕੇ ਭਰ ਤੋਂ ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਪਵਨ ਗੁਪਤਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਨਵ ਨਿਯੁਕਤ ਬਲਾਕ ਪ੍ਰਧਾਨ ਅਰਵਿੰਦਰ ਸਿੰਘ ਭਾਟੀਆ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਭਾਟੀਆ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ | ਸਮਾਰੋਹ ਵਿਚ ਕੌਂਸਲਰ ਪਿ੍ਥੀ ਸਿੰਘ, ਤਰੁਣ ਮਿੱਤਲ, ਮਨਦੀਪ ਕੱਕੜ, ਜਸਵੰਤ ਸਿੰਘ, ਧਰਮਿੰਦਰ ਸਿੰਘ ਰੱਖੜਾ, ਕਮਲ ਕੌਂਸਲਰ ਅਤੇ ਸੀਨੀਅਰ ਆਗੂ ਮੁਖਤਿਆਰ ਸਿੰਘ ਸਮੇਤ ਹੋਰ ਕਈ ਆਗੂ ਹਾਜ਼ਰ ਸਨ | ਸਾਰੇ ਆਗੂਆਂ ਨੇ ਅਰਵਿੰਦਰ ਸਿੰਘ ਭਾਟੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਅਰਵਿੰਦਰ ਸਿੰਘ ਭਾਟੀਆ ਇਕ ਇਮਾਨਦਾਰ, ਮਿਹਨਤੀ ਅਤੇ ਲੋਕ-ਹਿਤੈਸ਼ੀ ਆਗੂ ਹਨ, ਜੋ ਹਮੇਸ਼ਾ ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਅੱਗੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਭਾਟੀਆ ਦੇ ਬਲਾਕ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਭਾਟੀਆ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਨਵ ਨਿਯੁਕਤ ਬਲਾਕ ਪ੍ਰਧਾਨ ਅਰਵਿੰਦਰ ਸਿੰਘ ਭਾਟੀਆ ਨੇ ਸਨਮਾਨ ਲਈ ਪਾਰਟੀ ਹਾਈਕਮਾਂਡ, ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ, ਪ੍ਰਧਾਨ ਪਵਨ ਗੁਪਤਾ ਅਤੇ ਸਮੂਹ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪੇ੍ਰਮ ਨਾਥ ਗਰਗ ਪਰਿਵਾਰ ਵਲੋਂ ਲਾਈਫ਼ ਵੈੱਲਫੇਅਰ ਕਲੱਬ ਨੂੰ ਐਂਬੂਲੈਂਸ ਲਈ 10 ਲੱਖ ਰੁਪਏ ਦਾ ਦਾਨ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮਹੀਨਾਵਾਰ ਮੀਟਿੰਗ
Ad Position 24