07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਸਰਕਾਰ ਝੋਨੇ ਦੀ ਲਵਾਈ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇਵੇ-ਬੀ.ਕੇ.ਯੂ. ਖੋਸਾ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਾਘਾ ਪੁਰਾਣਾ, 7 ਜੂਨ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਸਮਾਧ ਭਾਈ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸਭ ਤੋਂ ਪਹਿਲਾਂ ਮਤੇ ਰਾਹੀਂ ਜੂਨ ਚੁਰਾਸੀ 'ਚ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ, ਬਜ਼ੁਰਗਾਂ, ਬੱਚਿਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਸ ਘਿਨੌਣਾ ਕਾਰਨਾਮੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਕਿਹਾ ਕਿ ਝੋਨੇ ਦੀ ਲਵਾਈ ਲਈ ਪੰਜਾਬ ਸਰਕਾਰ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਖਾਦਾਂ ਦੀ ਕਾਲਾ ਬਾਜ਼ਾਰੀ 'ਤੇ ਕਾਬੂ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖਾਦਾਂ ਦੇ ਨਾਲ ਜੇਕਰ ਕੋਈ ਵੀ ਡੀਲਰ ਧੱਕੇ ਨਾਲ ਨੈਨੋ ਖਾਦ ਜਾ ਹੋਰ ਸਮਾਨ ਦਿੰਦਾ ਹੈ ਤਾਂ ਇਸ ਸਬੰਧੀ ਜਥੇਬੰਦੀ ਖੋਸਾ ਨੂੰ ਜਾਣੂੰ ਕਰਵਾਇਆ ਜਾਵੇ ਤਾਂ ਕਿ ਉਕਤ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਕਿਸਾਨਾਂ ਮਜ਼ਦੂਰਾਂ, ਦੁਕਾਨਦਾਰਾਂ ਦੇ ਹੱਕਾਂ ਲਈ ਡਟ ਕੇ ਖੜੇਗੀ | ਇਸ ਮੌਕੇ ਸੀਨੀਅਰ ਮੀਤ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਲਖਵੀਰ ਸਿੰਘ ਕੋਮਲ ਆਲਮ ਵਾਲਾ, ਤੇਜ ਸਿੰਘ ਰਹਿਲ, ਤਾਰ ਸਿੰਘ ਸਿੱਧੂ, ਤਰਲੋਚਨ ਸਿੰਘ ਸਮਾਧ ਭਾਈ, ਨਿਰਮਲ ਸਿੰਘ ਕਾਲੇਕੇ, ਦਰਸ਼ਨ ਸਿੰਘ ਸੇਖਾ, ਜਸਵੀਰ ਸਿੰਘ ਮਾਹਲਾ, ਪਲਵਿੰਦਰ ਸਿੰਘ ਸੁਖਾਨੰਦ, ਗੁਰਦੇਵ ਸਿੰਘ ਗੁਲਾਬ ਸਿੰਘ ਵਾਲਾ, ਬਲਵਿੰਦਰ ਸਿੰਘ ਕਾਲੇਕੇ, ਸੁੱਖਾ ਸਿੰਘ, ਜਰਨੈਲ ਸਿੰਘ, ਤੇਜਾ ਸਿੰਘ ਖ਼ਾਲਸਾ ਸੁਖਾਨੰਦ, ਦਰਸ਼ਨ ਸਿੰਘ ਉਗੋਕੇ, ਬਿੱਟੂ ਸਿੰਘ, ਭੂਰਾ ਸਿੰਘ, ਮਹਿੰਦਰ ਸਿੰਘ, ਕਮਲਜੀਤ ਮਾਨ ਸਮਾਧ ਭਾਈ, ਮੋਹਣ ਸਿੰਘ ਚੰਨੂਵਾਲਾ, ਜਸਵਿੰਦਰ ਸਿੰਘ, ਬਲਦੇਵ ਸਿੰਘ ਸਮਾਲਸਰ, ਹਰਜੀਤ ਸਿੰਘ ਜੀਤ, ਗੁਰਪ੍ਰੀਤ ਸਿੰਘ ਰਿੰਕੂ ਆਲਮਵਾਲਾ, ਸਿਮਰਨਜੀਤ ਸਿੰਘ ਦੱਲੂਵਾਲਾ, ਇਕਬਾਲ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਗੁਰਦੀਪ ਸਿੰਘ ਮਾਹਲਾ, ਰਾਮ ਸਿੰਘ, ਨਛੱਤਰ ਸਿੰਘ, ਹਰਵਿੰਦਰ ਸਿੰਘ, ਲਖਵੀਰ ਸਿੰਘ ਮਾਹਲਾ, ਕੇਵਲ ਸਿੰਘ ਪ੍ਰਧਾਨ ਥਰਾਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਮੁਲਾਜ਼ਮਾਂ 'ਤੇ ਲਾਠੀਚਾਰਜ ਲੋਕਤੰਤਰ ਦੇ ਮੂਲ ਸਿਧਾਂਤਾਂ 'ਤੇ ਸਿੱਧਾ ਹਮਲਾ-ਮੱਖਣ ਬਰਾੜ ਅਗਲੀ ਖ਼ਬਰ ਨਵ ਪੰਜਾਬੀ ਸਾਹਿਤ ਸਭਾ ਵਲੋਂ ਕਵੀ ਦਰਬਾਰ ਕਰਵਾਇਆ
Ad Position 24