07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

'ਆਪ' ਸਰਕਾਰ ਵਲੋਂ ਮੁਲਾਜ਼ਮਾਂ 'ਤੇ ਲਾਠੀਚਾਰਜ ਲੋਕਤੰਤਰ ਦੇ ਮੂਲ ਸਿਧਾਂਤਾਂ 'ਤੇ ਸਿੱਧਾ ਹਮਲਾ-ਮੱਖਣ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਉੱਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਨਾਕਾਮੀਆਂ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਸਬੂਤ ਹੈ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਸ਼ਾਂਤੀ ਨਾਲ ਆਵਾਜ਼ ਬੁਲੰਦ ਕਰ ਰਹੇ ਮੁਲਾਜ਼ਮਾਂ ਉੱਪਰ ਤਸ਼ੱਦਦ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ | ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਅਨੇਕਾਂ ਵਾਅਦੇ ਕੀਤੇ ਸਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਦਾਅਵੇ ਕੀਤੇ ਸਨ ਪਰ ਅੱਜ ਹਾਲਾਤ ਇਹ ਹਨ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ | ਬਰਾੜ ਨੇ ਆਖਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਮੋਗਾ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪੰਜਾਬ ਸਰਕਾਰ ਝੋਨੇ ਦੀ ਲਵਾਈ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇਵੇ-ਬੀ.ਕੇ.ਯੂ. ਖੋਸਾ
Ad Position 24