07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੀ.ਐੱਡ. ਕਾਲਜ ਢੁੱਡੀਕੇ ਵਲੋਂ ਦਾਖ਼ਲਾ ਹੈਲਪ ਡੈਸਕ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਅਜੀਤਵਾਲ, 7 ਜੂਨ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ ਵਲੋਂ ਮੈਨੇਜਮੈਂਟ ਕਮੇਟੀ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਅਤੇ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਦੀ ਯੋਗ ਅਗਵਾਈ ਹੇਠ 2026-27 ਦੇ ਦਾਖ਼ਲਿਆਂ ਲਈ ਹੈਲਪ ਡੈਸਕ ਦੀ ਸ਼ੁਰੂਆਤ ਕੀਤੀ ਗਈ | ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਬੀ.ਐਡ, ਐਮ.ਐਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਾਖ਼ਲਾ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ ਤੇ ਵਿਦਿਆਰਥੀਆਂ ਨੂੰ ਕੋਰਸਾਂ ਦੀ ਚੋਣ, ਯੋਗਤਾ ਸ਼ਰਤਾਂ, ਦਾਖ਼ਲਾ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ | ਕਾਲਜ ਦੇ ਸੀਨੀਅਰ ਪ੍ਰੋਫ਼ੈਸਰ ਡਾ. ਅਜੇ ਕੁਮਾਰ ਨੇ ਕਿਹਾ ਕਿ ਅਧਿਆਪਕ ਵਰਗ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਸਿੱਖਿਆ ਤੇ ਰੁਜ਼ਗਾਰ ਸਬੰਧੀ ਸੰਭਾਵਨਾਵਾਂ ਬਾਰੇ ਜਾਗਰੂਕ ਕਰਨ ਲਈ ਵਚਨਬੱਧ ਹੈ ਤੇ ਹੈਲਪ ਡੈਸਕ ਰਾਹੀ ਵਿਦਿਆਰਥੀਆਂ ਨੂੰ ਦਾਖ਼ਲੇ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਿਚ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਉਠਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗਊਆਂ ਦੀ ਸੇਵਾ ਕਰਨਾ ਨਾ ਸਿਰਫ਼ ਪੁੰਨ ਦਾ ਕੰਮ ਹੈ, ਸਗੋਂ ਪ੍ਰਮਾਤਮਾ ਪ੍ਰਤੀ ਸੱਚੀ ਸ਼ਰਧਾ ਵੀ ਹੈ-ਗੌਰਵ ਦੀਕਸ਼ਤ ਅਗਲੀ ਖ਼ਬਰ ਲਰਨਿੰਗ ਫ਼ੀਲਡ ਸਕੂਲ ਵਿਖੇ ਸਕੇਟਿੰਗ ਕੈਂਪ ਵਿਚ ਖਿਡਾਰੀਆਂ ਨੇ ਉਤਸ਼ਾਹ ਦਿਖਾਇਆ-ਚੇਅਰਮੈਨ ਇੰਜ: ਜਨੇਸ਼ ਗਰਗ
Ad Position 24