07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੱਚੇ ਮੁਲਾਜ਼ਮਾਂ 'ਤੇ ਲਾਠੀਚਾਰਜ ਲੋਕਤੰਤਰ ਲਈ ਮੰਦਭਾਗਾ, ਸਰਕਾਰ ਤੁਰੰਤ ਮੁਆਫ਼ੀ ਮੰਗੇ-ਪ੍ਰਧਾਨ ਗੁਰਲਾਭ ਸਿੰਘ ਕਿੰਗਰਾ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਠੱਠੀ ਭਾਈ, 7 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਬਲਾਕ ਸਮਾਲਸਰ ਦੇ ਕਿਸਾਨ ਵਿੰਗ ਦੇ ਪ੍ਰਧਾਨ ਗੁਰਲਾਭ ਸਿੰਘ ਕਿੰਗਰਾ ਨੇ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਕਥਿਤ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਗੁਰਲਾਭ ਸਿੰਘ ਕਿੰਗਰਾ ਨੇ ਕਿਹਾ ਕਿ ਆਪਣੇ ਰੁਜ਼ਗਾਰ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ 'ਤੇ ਡਾਂਗਾਂ ਵਰ੍ਹਾਉਣਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ | ਕਿੰਗਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ | ਕਿਸਾਨ, ਮੁਲਾਜ਼ਮ, ਵਪਾਰੀ, ਨੌਜਵਾਨ ਅਤੇ ਹਰ ਵਰਗ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣ ਦੀ ਬਜਾਏ ਵਿਰੋਧ ਦੀਆਂ ਆਵਾਜ਼ਾਂ ਨੂੰ ਦਬਾਉਣ ਵਿਚ ਲੱਗੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨਾਲ ਹੋਈ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਸੁਧਾਈ ਦੇ ਕੰਮ 'ਚ ਵੋਟਰਾਂ ਨੇ ਦਿਖਾਈ ਦਿਲਚਸਪੀ ਅਗਲੀ ਖ਼ਬਰ ਕੈਨੇਡਾ ਦੌਰੇ ਦੌਰਾਨ ਅਕਾਲੀ ਦਲ ਦੇ ਵਫ਼ਦ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ-ਕਮਲਜੀਤ ਮੋਗਾ ਕੈਨੇਡਾ
Ad Position 24