05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ 'ਚੋਂ ਫ਼ਰਾਰ ਹੋਇਆ ਹਵਾਲਾਤੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚੋਂ ਅੱਜ ਇਕ ਇਲਾਜ ਅਧੀਨ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਹਵਾਲਾਤੀ ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਇਕ ਲੁੱਟਮਾਰ ਦੇ ਮੁਕੱਦਮੇ 'ਚ ਨਜ਼ਰਬੰਦ ਸੀ | ਬਿਮਾਰ ਹੋਣ 'ਤੇ ਜੇਲ੍ਹ ਗਾਰਦ ਵਲੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ | ਸੂਚਨਾ ਮਿਲਦੇ ਹੀ ਪੁਲਿਸ ਵਲੋਂ ਹਵਾਲਾਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ | ਪ੍ਰਾਪਤ ਸੂਚਨਾ ਅਨੁਸਾਰ ਹਵਾਲਾਤੀ ਅਰਮਾਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਾਨ ਸਿੰਘ ਕਾਲੋਨੀ ਫ਼ਰੀਦਕੋਟ ਨੂੰ ਢਾਈ ਮਹੀਨੇ ਪਹਿਲਾਂ ਥਾਣਾ ਸਦਰ ਕੋਟਕਪਰਾ ਪੁਲਿਸ ਵਲੋਂ ਲੁੱਟਮਾਰ ਦੇ ਇਕ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਕਥਿਤ ਦੋਸ਼ੀ ਅਦਾਲਤੀ ਹਿਰਾਸਤ ਦੇ ਚੱਲਦੇ ਹੋਏ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿਚ ਨਜ਼ਰਬੰਦ ਸੀ | ਜੇਲ੍ਹ ਪ੍ਰਸ਼ਾਸਨ ਅਨੁਸਾਰ ਅਰਮਾਨਦੀਪ ਨੂੰ ਬਿਮਾਰ ਹੋਣ 'ਤੇ ਪਹਿਲਾਂ ਜੇਲ੍ਹ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਹੋਰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ 6 ਜੂਨ ਨੂੰ ਦਾਖਲ ਕਰਵਾਇਆ ਗਿਆ, ਜਿਸ ਦੀ ਨਿਗਰਾਨੀ ਲਈ ਜੇਲ੍ਹ ਸਟਾਫ਼ ਦੀ ਗਾਰਦ ਨੂੰ ਤਾਇਨਾਤ ਕੀਤਾ ਗਿਆ | ਅਰਮਾਨਦੀਪ ਜੇਲ੍ਹ ਗਾਰਦ ਦੀ ਟੀਮ ਨੂੰ ਚਕਮਾ ਦੇ ਕੇ ਹਸਪਤਾਲ 'ਚੋਂ ਫਰਾਰ ਹੋ ਗਿਆ | ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਵਲੋਂ ਹਵਾਲਾਤੀ ਦੀ ਭਾਲ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਹਵਾਲਾਤੀ ਫ਼ਰਾਰ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਗਿ੍ਫਤਾਰੀ ਕਰਨ ਲਈ ਵਿਸ਼ੇਸ਼ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਟਾਈਪਿਸਟ, ਅਸ਼ਟਾਮ ਫ਼ਰੋਸ਼ ਅਤੇ ਫੋਟੋ ਸਟੈਟ ਮੇਕਰ ਦਾ ਵਫ਼ਦ ਮਾਲ ਮੰਤਰੀ ਮੁੰਡੀਆ ਨੂੰ ਮਿਲਿਆ <br/> ਅਗਲੀ ਖ਼ਬਰ ਇੰਟਰ ਡਿਸਟਿ੍ਕਟ ਕ੍ਰਿਕਟ ਸੀਨੀਅਰ (ਲੜਕੇ) ਟੀਮ ਲਈ ਟਰਾਇਲ 12 ਜੂਨ ਨੂੰ
Ad Position 24