05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੇਂਦਰੀ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਬੈਰਕਾਂ 'ਚੋਂ 4 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਕੈਦੀਆਂ ਅਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਵਲੋਂ ਅਚਾਨਕ ਤਲਾਸ਼ੀ ਲਈ ਗਈ ਤਾਂ 4 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਕੈਦੀ ਗੁਰਦੀਪ ਸਿੰਘ ਉਰਫ਼ ਬੋਹੜਾ ਪੁੱਤਰ ਮੱਖਣ ਸਿੰਘ ਵਾਸੀ ਫੂਲੇਵਾਲਾ ਵੇਹੜਾ ਮਾਣੂਕੇ ਗਿੱਲ ਜ਼ਿਲ੍ਹਾ ਮੋਗਾ, ਹਵਾਲਾਤੀ ਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਜ਼ਿਲ੍ਹਾ ਫਾਜ਼ਿਲਕਾ, ਹਵਾਲਾਤੀ ਅਰਵਿੰਦ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਢੱਡੀ ਖੁਰਦ ਜ਼ਿਲ੍ਹਾ ਫਾਜ਼ਿਲਕਾ ਤੇ ਕੈਦੀ ਸੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਘੱਟਿਆ ਵਾਲੀ ਬੋਦਲਾ ਜ਼ਿਲ੍ਹਾ ਫਾਜ਼ਿਲਕਾ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਰੋਸ ਧਰਨਾ ਜਾਰੀ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ <br/>
Ad Position 24