05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਰੋਸ ਧਰਨਾ ਜਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ 'ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਵਿਭਾਗ ਵਿਚ ਮਰਜ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਬਲਾਕ ਪੱਧਰੀ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ | ਰੋਹ ਭਰਪੂਰ ਨਾਅਰੇਬਾਜ਼ੀ ਤੋਂ ਬਾਅਦ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਪਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਲਗਪਗ 17-18 ਸਾਲ ਤੋਂ ਉਹ ਕੱਚੀ ਨੌਕਰੀ ਕਰ ਰਹੇ ਹਨ | ਹਰ ਸਮੇਂ ਨੌਕਰੀ ਤੋਂ ਕੱਢ ਦੇਣ, ਤਨਖਾਹ ਰੋਕ ਲੈਣ, ਦੂਰ-ਦੁਰਾਡੇ ਬਦਲੀ ਕਰਨ ਦਾ ਡਰ ਉਨ੍ਹਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ | ਅਫ਼ਸਰਸ਼ਾਹੀ ਵਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ | ਜੇਕਰ ਉਹ ਵਾਧੂ ਕੰਮਾਂ ਨੂੰ ਕਰਨ ਤੋਂ ਮਨ੍ਹਾ ਕਰਦੇ ਹਨ ਤਾਂ ਉਨ੍ਹਾਂ ਦਾ ਕੰਟਰੈਕਟ ਰੋਕ ਲੈਣ, ਬਦਲੀ ਕਰਨ ਵਰਗੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤਹਿ ਮਾਪਦੰਡਾਂ ਅਨੁਸਾਰ ਬਿਲਕੁੱਲ ਨਿਗੂਣੀਆਂ ਤਨਖਾਹਾਂ 'ਤੇ ਕੀਤੀ ਗਈ ਸੀ | ਅੱਜ 18 ਸਾਲ ਬਾਅਦ ਵੀ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਬਕਾਇਆ ਹਨ | ਮਹਿੰਗਾਈ ਦੇ ਇਸ ਲੱਕ ਤੋੜਵੇਂ ਜ਼ਮਾਨੇ ਵਿਚ ਬਹੁਤੇ ਮੁਲਾਜ਼ਮ ਨਿੱਤ ਵਰਤੋਂ ਦੀਆਂ ਚੀਜਾਂ ਖ਼ਰੀਦਣ ਤੋਂ ਵਾਂਝੇ ਰਹਿ ਗਏ ਹਨ | ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 18 ਸਾਲਾਂ ਦੌਰਾਨ ਕੋਈ ਵੀ ਮੈਡੀਕਲ ਸਹੂਲਤ ਨਹੀਂ ਦਿੱਤੀ ਜਾਂਦੀ | ਡਿਊਟੀ ਦੌਰਾਨ ਹੋਏ ਹਾਦਸਿਆਂ ਕਾਰਨ ਕਈ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ | ਵਾਰਸ ਰੁਲ ਰਹੇ ਹਨ, ਕਿਸੇ ਵੀ ਮਿ੍ਤਕ ਮੁਲਾਜ਼ਮ ਦੇ ਵਾਰਸ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲੀ | ਇਸ ਮੌਕੇ ਲਖਵੀਰ ਸਿੰਘ, ਸਰਬਜੀਤ ਸ਼ੇਰਪੁਰੀ, ਅਨੋਖ ਕੰਗ, ਰੋਹਿਤ ਕੁਮਾਰ, ਮੋਹਿਤ ਕੁਮਾਰ, ਵਰਿੰਦਰ ਕੁਮਾਰ, ਪ੍ਰੇਮ ਕੁਮਾਰ ਅਤੇ ਵਿਸ਼ੇਸ਼ ਕਾਵੀਆ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਚੱਕਾ ਜਾਮ ਅੱਜ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ
Ad Position 24