05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੂੜਾ ਡੰਪ ਬਣਾਏ ਜਾਣ ਦੇ ਵਿਰੋਧ 'ਚ ਮੁਹੱਲਾ ਨਿਵਾਸੀਆਂ ਵਲੋੋਂ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਡੇਰਾ ਦਰਿਆ ਗਿਰੀ ਨਜ਼ਦੀਕ ਵਾਲੇ ਛੱਪੜ ਵਾਲੇ ਰਿਹਾਇਸ਼ੀ ਇਲਾਕੇ ਵਿਚ ਕੂੜਾ ਸੁੱਟੇ ਦੇ ਜਾਣ ਦੇ ਵਿਰੋਧ 'ਚ ਮੁਹੱਲਾ ਦੇ ਜਾਗਰੂਕ ਨਿਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੂੜੇ ਵਾਲੀਆਂ ਟਰਾਲੀਆਂ ਨੂੰ ਵੀ ਰੋਕ ਦਿੱਤਾ ਗਿਆ | ਇਸ ਮੌਕੇ ਵਾਰਡ ਨੰਬਰ : 12 ਦੇ ਕੌਂਸਲਰ ਦਲਜੀਤ ਸਿੰਘ ਗਿੱਲ, ਮਲਕੀਤ ਸਿੰਘ ਮੀਤਾ, ਬੂਟਾ ਸਿੰਘ, ਛਿੰਦਰ ਸਿੰਘ, ਗੁਰਦਿਆਲ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਨਗਰ ਕੌਂਸਲ ਕੋਟਕਪੂਰਾ ਨੇ ਉਕਤ ਜਗ੍ਹਾ 'ਤੇ ਕੂੜਾ ਸੁੱਟਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ, ਜਿਸ ਨੂੰ ਰੋਕਣ ਲਈ ਵਾਰ-ਵਾਰ ਪ੍ਰਸ਼ਾਸਨ ਨੂੰ ਬੇਨਤੀਆਂ ਕਰਨ ਦੇ ਬਾਵਜੂਦ ਕਿਸੇ ਨੇ ਵੀ ਇਸ ਮਸਲੇ ਵੱਲ ਧਿਆਨ ਨਹੀਂ ਦਿੱਤਾ ਗਿਆ | ਇਸ ਜਗ੍ਹਾ ਨੂੰ ਕੂੜੇ ਦੇ ਡੰਪ ਵਜੋਂ ਵਰਤਿਆ ਜਾ ਰਿਹਾ ਹੈ | ਮੁਹੱਲਾ ਨਿਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਥਾਨ 'ਤੇ ਕੂੜਾ-ਕਰਕਟ ਸੁੱਟਣਾ ਬੰਦ ਨਾ ਕੀਤਾ ਗਿਆ ਤਾਂ ਇਸ ਦੇ ਵਿਰੋੋਧ 'ਚ ਮਜਬੂਰਨ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਪੰਪ ਦੇ ਕਰਮਚਾਰੀ 'ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ <br/> ਅਗਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਚੱਕਾ ਜਾਮ ਅੱਜ <br/>
Ad Position 24