05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ, ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਸਰਕਾਰੀ ਗੁਦਾਮਾਂ ਸਾਹਮਣੇ ਮੌਜੂਦ ਸਨ ਤਾਂ ਮੋਟਰਸਾਈਕਲ 'ਤੇ ਆ ਰਹੇ ਜਗਸੀਰ ਸਿੰਘ ਜੱਗੀ ਅਤੇ ਸੋਨਾ ਸਿੰਘ ਪੁੱਤਰਾਨ ਬੋਹੜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 40 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦਾ ਮੋਬਾਈਲ ਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਰੁਪਈਆਂਵਾਲਾ ਤੋਂ ਹਰਪ੍ਰੀਤ ਸਿੰਘ ਜੋਤੀ ਪੁੱਤਰ ਭੁਪਿੰਦਰ ਸਿੰਘ ਅਤੇ ਗੁਰਜੰਟ ਸਿੰਘ ਮੁੰਡੂ ਪੁੱਤਰ ਲਛਮਣ ਸਿੰਘ ਵਾਸੀਆਨ ਪਿੰਡ ਕਾਊਣੀ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 3.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਾਦਿਕ (ਫ਼ਰੀਦਕੋਟ) ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਸੰਥਿਆ ਕੈਂਪ ਸ਼ੁਰੂ ਅਗਲੀ ਖ਼ਬਰ ਪੈਟਰੋਲ ਪੰਪ ਦੇ ਕਰਮਚਾਰੀ 'ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ <br/>
Ad Position 24