07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਅਤੇ ਗਰਭਵਤੀ ਮਹਿਲਾਵਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਗਏ | ਇਸੇ ਲੜੀ ਤਹਿਤ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ | ਇਸ ਦੌਰਾਨ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਜਾਂਚ, ਲੋੜੀਂਦੇ ਟੈੱਸਟ ਤੇ ਮਾਹਿਰ ਡਾਕਟਰਾਂ ਵਲੋਂ ਸਲਾਹ-ਮਸ਼ਵਰਾ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਭਾਰਤ ਸਰਕਾਰ ਦੀ ਇਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਮੁੱਖ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗੁਣਵੱਤਾ ਭਰੀ ਮਾਤਾ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਅਤੇ ਉੱਚ-ਖ਼ਤਰੇ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਤਾ ਅਤੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਮਹੀਨੇ ਦੀ 9 ਤੇ 23 ਤਾਰੀਕ ਨੂੰ ਜ਼ਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ, ਸਬ ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਗਰਭਵਤੀ ਮਹਿਲਾਵਾਂ ਖ਼ਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਂਦੇ ਹਨ | ਇਸ ਮੌਕੇ ਡਾ. ਸਿਮਰਦੀਪ ਕੌਰ ਔਰਤ ਰੋਗਾਂ ਦੀ ਮਾਹਿਰ ਸਿਵਲ ਹਸਪਤਾਲ ਵਲੋਂ ਗਰਭਵਤੀ ਮਹਿਲਾਵਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਸਮੇਂ ਸਿਰ ਜਾਂਚ ਤੇ ਸਹੀ ਸਲਾਹ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ | ਡਾ. ਰਾਜੀਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਫ਼ੀਲਡ ਸਟਾਫ਼, ਆਸ਼ਾ ਵਰਕਰਾਂ ਤੇ ਏ.ਐੱਨ.ਐੱਮ. ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਖੇਤਰ ਦੀਆਂ ਸਾਰੀਆਂ ਗਰਭਵਤੀ ਮਹਿਲਾਵਾਂ ਖ਼ਾਸ ਕਰਕੇ ਉਚ-ਖ਼ਤਰੇ ਵਾਲੀਆਂ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਕੈਂਪਾਂ ਵਿਚ ਲਿਆਉਣ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਖੇ ਨਾਰਮਲ ਅਤੇ ਆਪ੍ਰੇਸ਼ਨ ਰਾਹੀਂ ਹੋਣ ਵਾਲੇ ਜਣੇਪੇ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ | ਇਸ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਨੂੰ ਘਰ ਤੋਂ ਸਿਹਤ ਸੰਸਥਾ ਤੱਕ ਲਿਆਉਣ ਅਤੇ ਜਣੇਪੇ ਉਪਰੰਤ ਵਾਪਸ ਘਰ ਛੱਡਣ ਲਈ ਮੁਫ਼ਤ ਐਂਬੂਲੈਂਸ ਸੇਵਾਵਾਂ ਵੀ ਉਪਲਬਧ ਹਨ | ਇਸ ਮੌਕੇ ਡਾ. ਹਰਕੀਰਤਨ ਸਿੰਘ, ਡਾ. ਅਮਰਦੀਪ ਕੌਰ, ਡਾ. ਨੈਟਲੀ, ਪਵਿੱਤਰ ਸਿੰਘ ਐੱਮ.ਐੱਲ.ਟੀ., ਸ੍ਰੀਮਤੀ ਕਿਰਨ ਐੱਲ.ਐੱਚ.ਵੀ. ਅਤੇ ਹੋਰ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਓ. ਦਾ ਪਾਣੀ ਗ਼ਰੀਬ ਲੋਕਾਂ ਦੀ ਪਹੁੰਚ ਤੋਂ ਹੋਇਆ ਬਾਹਰ <br/> ਅਗਲੀ ਖ਼ਬਰ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਅੱਗੇ ਧਰਨਾ
Ad Position 24