07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ ਅੱਜ ਤੋਂ ਲਗਾਤਾਰ ਧਰਨੇ ਦੇਣ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਗਿੱਦੜਬਾਹਾ, 9 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਫ਼ੈਸਲਾ ਕੀਤਾ ਹੈ | ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਜਗਸੀਰ ਸਿੰਘ ਭੰਗੂ, ਹਰਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੈਣੀ, ਅਮਰਦੀਪ ਸਿੰਘ ਚਹਿਲ, ਡਵੀਜ਼ਨ ਆਗੂ ਕਿਰਪਾਲ ਸਿੰਘ ਮੱਲ੍ਹੀ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਸਮੁੱਚੇ ਫ਼ੀਲਡ ਵਿਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਮੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਵੱਖ-ਵੱਖ ਪੋਸਟਾਂ 'ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਜਦੋਂਕਿ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਆਗੂਆਂ ਨੇ ਕਿਹਾ ਕਿ ਪੈਨਲ ਮੀਟਿੰਗ ਵਿਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ, ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਬਣੀਆਂ ਸਹਿਮਤੀਆਂ ਤੋਂ ਭੱਜ ਰਹੀ ਹੈ, ਜਿਸ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਫ਼ੈਸਲਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਲੰਬੀ ਨੂੰ ਜਾਣ ਵਾਲੀ ਸੜਕ 'ਤੇ ਮਿੱਟੀ ਦੇ ਮਲਬੇ ਅਤੇ ਕੂੜੇ ਨੇ ਸੜਕੀ ਰਸਤਾ ਰੋਕਿਆ ਅਗਲੀ ਖ਼ਬਰ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਮੌਕ ਡਰਿੱਲ/ਰਿਹਰਸਲ ਕਰਵਾਈ <br/>
Ad Position 24