07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿਲਵਰ ਓਕਸ ਸਕੂਲ ਵਿਖੇ ਸਮਰ ਕੈਂਪ ਸਮਾਪਤ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਗਿੱਦੜਬਾਹਾ, 9 ਜੂਨ (ਸ਼ਿਵਰਾਜ ਸਿੰਘ ਬਰਾੜ)-ਸਿਲਵਰ ਓਕਸ ਸਕੂਲ ਗਿੱਦੜਬਾਹਾ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਲਗਾਇਆ ਸਮਰ ਕੈਂਪ ਸਮਾਪਤ ਹੋ ਗਿਆ | ਕੈਂਪ ਦੇ ਆਖ਼ਰ ਵਿਚ ਹੋਏ ਸਮਾਗਮ ਦੌਰਾਨ ਮੇਘਰਾਜ ਗਰਗ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਪ੍ਰਧਾਨ ਕਮਲਦੀਪ ਗਰਗ, ਪਿੰ੍ਰਸੀਪਲ ਮਨਮਹਿਕ ਸਿੱਧੂ ਅਤੇ ਸਮੂਹ ਸਟਾਫ਼ ਵਲੋਂ ਸਕੂਲ ਦੀ ਡਾਇਰੈਕਟਰ ਬਰਨਿਦਰਪਾਲ ਕੌਰ ਸੇਖੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਧਾਨ ਕਮਲਦੀਪ ਗਰਗ ਅਤੇ ਡਾਇਰੈਕਟਰ ਬਰਮਿੰਦਰਪਾਲ ਕੌਰ ਸੇਖੋਂ ਨੇ ਦੱਸਿਆ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਬੱਚਿਆਂ ਨੂੰ ਉਚ ਸਿੱਖਿਆ ਦੇ ਨਾਲ-ਨਾਲ ਰਚਨਾਤਮਿਕ, ਸਰੀਰਕ, ਮਾਨਸਿਕ ਤੇ ਸਮਾਜਿਕ ਯੋਗਤਾਵਾਂ ਨੂੰ ਨਿਖਾਰਨ ਦੀ ਜ਼ਰੂਰਤ ਹੈ | ਉਨ੍ਹਾ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਡਾਂਸ, ਸੰਗੀਤ, ਯੋਗਾ, ਖੇਡਾਂ, ਪੇਂਟਿੰਗ, ਰਚਨਾਤਮਿਕ ਲਿਖਤ, ਭਾਸ਼ਣ, ਪ੍ਰਸਨੈਲਿਟੀ ਡਿਵੈਲਪਮੈਂਟ ਤੋਂ ਇਲਾਵਾ ਹੋਰ ਵੀ ਅਨੇਕਾਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ | ਪਿ੍ੰਸੀਪਲ ਮਨਮਹਿਕ ਸਿੱਧੂ ਨੇ ਕਿਹਾ ਕਿ ਅਜਿਹੇ ਕੈਂਪ ਦੌਰਾਨ ਬੱਚਿਆਂ ਨੂੰ ਮਨੋਰੰਜਨ ਅਤੇ ਨਵੀਆ ਕਲਾਵਾਂ ਸਿੱਖਣ ਦਾ ਮੌਕਾ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੇ ਤਜ਼ਰਬੇਕਾਰ ਸਟਾਫ਼ ਦਾ ਵੱਡਾ ਯੋਗਦਾਨ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ 4 ਜੇਤੂ ਰਹੇ ਕੌਂਸਲਰਾਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਮੌਜੂਦਾ ਸਰਕਾਰ ਨੀਂਹ ਪੱਥਰ ਰੱਖਣ ਤੱਕ ਸੀਮਤ-ਗੁਰਬਿੰਦਰ ਸਿੰਘ ਫੂਲੇਵਾਲਾ
Ad Position 24