08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਟਿਆਲਾ 'ਚ ਬੇਰੁਜ਼ਗਾਰਾਂ 'ਤੇ ਤਸ਼ੱਦਦ ਦੀ ਕਿਸਾਨ ਜਥੇਬੰਦੀ ਵਲੋਂ ਨਿਖੇਧੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਗਿੱਦੜਬਾਹਾ, 9 ਜੂਨ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਪ੍ਰਧਾਨ ਕੁਲਦੀਪ ਸਿੰਘ ਨੇਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਬੀਤੇ ਦਿਨੀਂ ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਜਥੇਬੰਦੀ ਯੂਥ ਵਿੰਗ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੇਤਾ ਕੋਟਭਾਈ ਨੇ ਕਿਹਾ ਕਿ 'ਆਪ' ਵਲੋਂ ਚੋਣਾਂ ਤੋਂ ਪਹਿਲਾਂ ਸੱਥਾਂ ਵਿਚੋਂ ਚੱਲਣ ਵਾਲੀ ਸਰਕਾਰ ਬਣਾਉਣ ਦਾ ਢਿੰਡੋਰਾ ਪਿੱਟਿਆ ਗਿਆ ਸੀ, ਪ੍ਰੰਤੂ ਇੱਥੇ ਸਭ ਕੁਝ ਉਲਟ ਹੋ ਗਿਆ ਹੈ | ਨੌਕਰੀਆਂ ਲੈਣ ਲਈ ਪਟਿਆਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਨੂੰ ਜਿਸ ਤਰ੍ਹਾਂ ਕੁੱਟਿਆ ਜਾ ਰਿਹਾ ਸੀ ਤਾਂ ਹਰ ਕੋਈ ਅਜਿਹੀ ਫ਼ੇਲ੍ਹ ਸਰਕਾਰ ਨੂੰ ਲਾਹਨਤਾਂ ਪਾ ਰਿਹਾ ਸੀ | ਇਸ ਮੌਕੇ ਜਸਬੀਰ ਸਿੰਘ, ਨਾਨਕ ਸਿੰਘ ਸੂਬਾ ਮੀਤ ਪ੍ਰਧਾਨ, ਜਗਜੀਤ ਸਿੰਘ ਬਰਾੜ, ਬਲਦੇਵ ਸਿੰਘ ਮਾਨ, ਗਗਨਦੀਪ ਸਿੰਘ, ਜਲੌਰ ਸਿੰਘ, ਮਨਜਿੰਦਰ ਸਿੰਘ, ਅਰਸ਼ਦੀਪ ਸਿੰਘ ਅਤੇ ਬਲਦੇਵ ਸਿੰਘ ਸ਼ਾਮਖੇੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਕਿ੍ਕਟ ਟੂਰਨਾਮੈਂਟ 'ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜ਼ਪੁਰ ਨੂੰ ਹਰਾਇਆ <br/>
Ad Position 24