08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਗਿੱਦੜਬਾਹਾ, 9 ਜੂਨ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਬੀ.ਏ. ਭਾਗ ਪਹਿਲਾ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਦੌਰਾਨ ਲਾਇਸ਼ਾ ਬਾਂਸਲ ਨੇ 8.5, ਸ਼ਰੂਤੀ ਨੇ 8.3 ਅਤੇ ਹੁਸਨਦੀਪ ਕੌਰ ਨੇ 8.1 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਰਾਜੇਸ਼ ਮਹਾਜਨ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਸਮੂਹ ਸਟਾਫ਼ ਦਾ ਧੰਨਵਾਦ ਕਰਦੇ ਹੋਏ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਵਿਚ ਅਧਿਆਪਕਾਂ ਤੇ ਮਾਪਿਆਂ ਵਲੋਂ ਪਾਏ ਗਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਲਾਸ਼ ਦਾ ਅੰਤਿਮ ਸੰਸਕਾਰ ਕਰਵਾਇਆ ਅਗਲੀ ਖ਼ਬਰ ਪਟਿਆਲਾ 'ਚ ਬੇਰੁਜ਼ਗਾਰਾਂ 'ਤੇ ਤਸ਼ੱਦਦ ਦੀ ਕਿਸਾਨ ਜਥੇਬੰਦੀ ਵਲੋਂ ਨਿਖੇਧੀ <br/>
Ad Position 24