08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੇਵਾਵਾਂ ਰੈਗੂਲਰ ਕਰਵਾਉਣ ਲਈ ਪਾਵਰਕਾਮ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)-ਪਾਵਰਕਾਮ ਐਂਡ ਟਰਾਂਸਕੇ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਆਊਟਸੋਰਸਿੰਗ ਕਾਮਿਆਂ ਵਲੋਂ ਸਥਾਨਕ ਪੀ.ਐਸ.ਪੀ.ਸੀ.ਐਲ ਸੈਂਟਰ ਸਟੋਰ ਕੋਟਕਪੂਰਾ ਵਿਖੇ ਇਕ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨਾਕਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਧਰਨੇ ਦੌਰਾਨ ਜਥੇਬੰਦੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਬਿਜਲੀ ਬੋਰਡ ਦੀ ਮੈਨਜਮੈਂਟ ਕਮੇਟੀ ਦੀ ਪਿਛਲੇ ਦਿਨੀਂ ਜਥੇਬੰਦੀ ਨਾਲ ਹੋਈ ਸਹਿਮਤੀ ਦੇ ਬਾਵਜੂਦ ਵੀ ਸਾਨੂੰ ਪੱਕਿਆਂ ਕਰਨ ਦਾ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ ਉਸ ਦੇ ਵਿਰੋਧ ਵਿਚ ਪੀ.ਐਸ.ਪੀ.ਸੀ.ਐਲ, ਅਤੇ ਪੀ.ਐਸ.ਟੀ.ਸੀ.ਐਲ,, ਕੰਟਰੈਕਚੂਅਰਲ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਪੀ.ਐਸ.ਪੀ. ਸੀ. ਐਲ ਆਊਟਸੋਰਸਿੰਗ ਕਾਮਿਆਂ ਕੋਟਕਪੂਰਾ ਵਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਆਗੂਆਂ ਨੇ ਬੋਲਦਿਆਂ ਕਿਹਾ ਕਿ ਇਸ ਸਬੰਧ ਵਿਚ ਬਿਜਲੀ ਮੰਤਰੀ ਤੇ ਡੀ.ਈ ਧਿਆਨ ਹਿੱਤ ਲਿਆਂਦਾ ਗਿਆ ਹੈ ਪਰ ਅਜੇ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ | ਉਨ ਕਿਹਾ ਕਿ ਜਿੰਨੀ ਦੇਰ ਤੱਕ ਉਹਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਨਾ ਨੂੰ ਪੱਕਿਆਂ ਨਹੀਂ ਕੀਤਾ ਜਾਂਦਾ, ਉਨੀ ਦੇਰ ਤੱਕ ਉਹਨ ਦਾ ਇਹ ਸੰਘਰਸ਼ ਚਲਦਾ ਰਹੇਗਾ | ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ, ਟੀ.ਐਸ.ਯੂ ਭੰਗਲ, ਡਵੀਜ਼ਨ ਪ੍ਰਧਾਨ ਜਸਕਰਨ ਸਿੰਘ, ਸਿਟੀ ਪ੍ਰਧਾਨ ਇਕਬਾਲ ਸਿੰਘ, ਸਰਕਲ ਪ੍ਰਧਾਨ ਸਵਰਨ ਸਿੰਘ, ਕਨਵੀਨਰ ਬਿੱਕਰ ਸਿੰਘ, ਹਰਜੀਤ ਸਿੰਘ, ਰਾਜਪਾਲ ਸਿੰਘ ਤੇ ਜਥੇਬੰਦੀ ਦੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 30 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਔਰਤ ਸਮੇਤ ਚਾਰ ਗਿ੍ਫ਼ਤਾਰ ਅਗਲੀ ਖ਼ਬਰ ਮਲੋਟ ਵਿਚ ਹਰੀ ਕ੍ਰਾਂਤੀ 'ਤੇ ਚੱਲ ਰਹੀ ਹੈ ਕੁਹਾੜੀ
Ad Position 24