08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

30 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਔਰਤ ਸਮੇਤ ਚਾਰ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)-ਐਸ.ਆਈ ਨਿਸ਼ਾ ਰਾਣੀ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਸੁਖ ਇਨਕਲੇਵ, ਕੱਚਾ ਬੀੜ ਰੋਡ ਕੋਟਕਪੂਰਾ ਪਾਸ ਪੁੱਜੀ ਤਾਂ ਸਾਹਮਣੇ ਸੜਕ ਦੇ ਸੱਜੇ ਪਾਸੇ ਇਕ ਔਰਤ ਅਤੇ ਦੋ ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ | ਔਰਤ ਦੇ ਹੱਥ ਵਿਚ ਇਕ ਪਾਰਦਰਸ਼ੀ ਮੋਮੀ ਲਿਫਾਫ਼ੀ ਫੜੀ ਹੋਈ ਸੀ ਅਤੇ ਦੋਨੋਂ ਮੋਨੇ ਨੌਜਵਾਨ ਉਸ ਲਿਫ਼ਾਫ਼ੀ ਵਿਚੋਂ ਕੁਝ ਕੱਢ ਰਹੇ ਸਨ | ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਪਾਰਦਰਸ਼ੀ ਮੋਮੀ ਲਿਫਾਫੀ ਨੂੰ ਹੇਠਾਂ ਸੁੱਟ ਦਿੱਤਾ | ਆਪ ਤਿੰਨੇ ਜਾਣੇ ਤੇਜ਼ਕਦਮੀ ਹਾਈਵੇ 54 ਵੱਲ ਨੂੰ ਖਿਸਕਣ ਲੱਗੇ ਤਾਂ ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਇਕ ਔਰਤ, ਅਨੂਪ ਕੁਮਾਰ ਅਤੇ ਸੁਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਦੂਜੀ ਘਟਨਾ 'ਚ ਸਹਾਇਕ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਬਾਹਮਣ ਵਾਲਾ ਨੂੰ ਕਰਾਸ ਕਰਕੇ ਥੋੜ੍ਹਾ ਅੱਗੇ ਨਵਾਂ ਬਾਈਪਾਸ ਹਰੀਨੌ ਰੋਡ ਕੋਟਕਪੂਰਾ ਪਾਸ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਇੱਕਦਮ ਘਬਰਾ ਕੇ ਕੱਚੀ ਪਹੀ ਵੱਲ ਨੂੰ ਖਿਸਕਣ ਲੱਗਾ ਤਾਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਪੁਲਿਸ ਕਰਮਚਾਰੀਆਂ ਨੇ ਰੋਕ ਕੇ ਨਾਮ ਪਤਾ ਪੁੱਛਿਆ | ਤਲਾਸ਼ੀ ਦੌਰਾਨ ਉਸ ਦੇ ਪਹਿਨੀ ਹੋਈ ਜੀਨ ਦੀ ਸੱਜੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਮਿਲੀ | ਇਸ ਵਿਚੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਤਦੀਪ ਗੋਇਲ ਅਗਰਵਾਲ ਸਭਾ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਾਵਰਕਾਮ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Ad Position 24