ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)-ਪਾਰਟੀ ਦੇ ਸੀਨੀਅਰ ਆਗੂ ਸਤਦੀਪ ਗੋਇਲ ਨੂੰ ਅਗਰਵਾਲ ਸਭਾ ਦਾ ਜ਼ਿਲ੍ਹਾ ਚੇਅਰਮੈਨ ਲਗਾਇਆ ਗਿਆ ਹੈ | ਇਸ ਸਬੰਧੀ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਨੇ ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਪਾਰਟੀ ਵਰਕਰਾਂ ਨਾਲ ਇਕ ਮੀਟਿੰਗ ਦੌਰਾਨ ਉਕਤ ਜਾਣਕਾਰੀ ਸਾਂਝੀ ਕੀਤੀ | ਸਤਦੀਪ ਗੋਇਲ ਨੂੰ ਚੇਅਰਮੈਨ ਲਾਉਣ ਵਿਚ ਅਹਿਮ ਭੂਮਿਕਾ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਵਲੋਂ ਵੀ ਨਿਭਾਈ ਗਈ | ਇਸ ਮੌਕੇ ਸਤਦੀਪ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ ਅਤੇ ਗੁਰਮੀਤ ਸਿੰਘ ਚੇਅਰਮੈਨ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਨਰੇਸ਼ ਕੁਮਾਰ ਗੋਇਲ, ਗੁਰਦੇਵ ਸਿੰਘ ਬਿੱਟੂ, ਮਲਕੀਤ ਸਿੰਘ, ਸਚਿਨ ਗੁਪਤਾ, ਸੁਖਵਿਦਰ ਸਿੰਘ ਬਾਗੀ, ਜਤਿੰਦਰ ਸਿੰਘ ਸੰਨੀ, ਰਾਕੇਸ਼, ਇੰਦਰਜੀਤ ਸਿੰਘ, ਸੁਰਿੰਦਰ ਛਿੰਦਾ ਪਿੰਡੀ ਵਾਲੇ, ਗੁਰਪ੍ਰੀਤ ਸਿੰਘ, ਰਮਨ, ਪ੍ਰਭਜੀਤ ਸਿੰਘ, ਪ੍ਰਕਾਸ਼ ਸੱਗੂ, ਨਿਰਮਲ ਸਿੰਘ ਪਿੰਡੀ ਨੇ ਇਸ ਨਿਯੁਕਤੀ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ |