08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਲਕਾਰ ਸਿੰਘ ਬਰਾੜ ਗੋਨੇਆਣਾ ਹਲਕਾ ਜੈਤੋ ਦੇ ਆਬਜ਼ਰਵਰ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਜੈਤੋ, 11 ਜੂਨ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੇ ਜਥੇਬੰਦੀ ਢਾਂਚੇ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਵੋਟਰ ਸੂਚੀਆਂ ਦੀ ਸੁਧਾਈ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ, ਜੈਤੋ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਨਵ-ਨਿਯੁਕਤ ਦਾ ਆਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ ਵਲੋਂ ਵਿਸ਼ੇਸ਼ ਤੌਰ 'ਤੇ ਸਮੂਲੀਅਤ ਕੀਤੀ | ਇਸ ਨਿਯੁਕਤੀ ਦਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਵਰਕਰਾਂ ਵਲੋਂ ਭਰਪੂਰ ਸਵਾਗਤ ਕੀਤਾ ਗਿਆ | ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਬਲਕਾਰ ਸਿੰਘ ਬਰਾੜ ਗੋਨੇਆਣਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਕੀਤਾ | ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਤਜਰਬੇਕਾਰ ਅਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬਲਕਾਰ ਸਿੰਘ ਬਰਾੜ ਆਪਣੀ ਮਿਹਨਤ, ਲਗਨ ਅਤੇ ਸੰਗਠਨਾਤਮਕ ਯੋਗਤਾ ਨਾਲ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਵਰਕਰਾਂ ਨੂੰ ਇਕਮੰਚ 'ਤੇ ਲਿਆ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਮੀਟਿੰਗ ਦੌਰਾਨ ਹਲਕੇ ਦੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਪਾਰਟੀ ਨਾਲ ਜੋੜਨ, ਵੋਟਰ ਸੂਚੀਆਂ ਦੀ ਸੁਧਾਈ ਮੁਹਿੰਮ ਨੂੰ ਤੇਜ਼ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਲਈ ਸੰਗਠਨ ਨੂੰ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਸੀਨੀਅਰ ਅਕਾਲੀ ਆਗੂ ਬਲਕਾਰ ਸਿੰਘ ਬਰਾੜ ਗੋਨੇਆਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਮਜ਼ਬੂਤ ਆਵਾਜ਼ ਹੈ ਅਤੇ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਜੈਤੋ ਦੇ ਹਰ ਪਿੰਡ ਅਤੇ ਹਰ ਬੂਥ 'ਤੇ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਜੈਲਦਾਰ ਯਾਦਵਿੰਦਰ ਸਿੰਘ ਯਾਦੀ, ਨਿਰਮਲ ਸਿੰਘ ਨਿੰਮਾ ਵੜਿੰਗ, ਮਨਦੀਪ ਸਿੰਘ ਰੂਬੀ ਸਰਕਲ ਪ੍ਰਧਾਨ ਪੰਜਗਰਾਈਾ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਸਰਕਲ ਪ੍ਰਧਾਨ ਬਰਗਾੜੀ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਗੁਰਸੇਵਕ ਸਿੰਘ ਅਨੋਖਾ ਮੈਂਬਰ, ਬੀਬੀ ਅਮਰਜੀਤ ਕੌਰ ਪੰਜਗਰਾਈਾ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਗੁਰਚਰਨ ਸਿੰਘ ਐਮ.ਸੀ., ਜਸਵੰਤ ਸਿੰਘ ਰਾਮਗੜ੍ਹੀਆ, ਸੁਖਮੰਦਰ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਕਾਂਟਾ, ਲਖਵਿੰਦਰ ਸਿੰਘ ਲੱਖਾ, ਕੇਵਲ ਕਿ੍ਸ਼ਨ, ਸ਼ਿਵਮ ਪਿੰਨਾ, ਗੁਰਬਾਜ਼ ਸਿੰਘ ਕਰੀਰਵਾਲੀ, ਲਖਵਿੰਦਰ ਸਿੰਘ ਲੱਖਾ, ਰੌਸ਼ਲ ਲਾਲ 'ਡਾ.ਪੱਪੀ' ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫ਼ੇਅਰ ਐਸੋਸੀਏਸ਼ਨ ਨੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ
Ad Position 24