08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੇਵਾ ਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫ਼ੇਅਰ ਐਸੋਸੀਏਸ਼ਨ ਨੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਸੇਵਾ ਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦਾ ਇਕ ਵਫ਼ਦ ਜਗਦੀਸ਼ ਕੁਮਾਰ ਪ੍ਰਧਾਨ ਦੀ ਅਗਵਾਈ ਵਿਚ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰਾਂ ਦੇ ਪਾੈਡਿੰਗ ਪਏ ਬਕਾਇਆ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ ਅਤੇ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ | ਮੰਗ ਪੱਤਰ 'ਚ ਡੀ.ਏ ਦੀਆਂ ਕਿਸ਼ਤਾਂ 01/01/2016 ਤੋਂ 31/12/2016 ਤੱਕ ਦੀਆਂ 12 ਕਿਸ਼ਤਾਂ (ਜਿਸ ਦੀ ਪਹਿਲੀ ਕਿਸ਼ਤ ਅਪ੍ਰੈਲ 2026 ਤੋਂ ਦਿੱਤੀ ਜਾਣੀ ਹੈ) ਅਤੇ ਮੈਡੀਕਲ ਬਿੱਲਾਂ ਦੇ ਨਿਪਟਾਰੇ ਲਈ ਮੰਗ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਬੜੇ ਹੀ ਪਿਆਰ ਭਰੇ ਅੰਦਾਜ਼ ਵਿਚ ਮੰਗ ਪੱਤਰ ਹਾਸਿਲ ਕਰਕੇ ਉਪਰੋਕਤ ਮੰਗਾਂ ਦੇ ਨਿਪਟਾਰੇ ਲਈ ਭਰੋਸਾ ਦਿੱਤਾ | ਇਸ ਮੌਕੇ ਰਜਿੰਦਰ ਸਿੰਘ ਨਾਇਬ ਤਹਿਸੀਲਦਾਰ, ਕਾਨੂੰਗੋ ਰਣਜੀਤ ਸਿੰਘ, ਗੁਰਮੀਤ ਸਿੰਘ ਸਿੱਧੂ, ਸੁਖਵਿੰਦਰਪਾਲ ਸ਼ਰਮਾ, ਬਿੱਕਰ ਸਿੰਘ ਪਟਵਾਰੀ ਅਤੇ ਹੋਰ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਬਲਕਾਰ ਸਿੰਘ ਬਰਾੜ ਗੋਨੇਆਣਾ ਹਲਕਾ ਜੈਤੋ ਦੇ ਆਬਜ਼ਰਵਰ ਨਿਯੁਕਤ
Ad Position 24